ਜਲੰਧਰ ‘ਚ ਕੋਰੋਨਾ ਦੇ 57 ਅਤੇ ਫਾਜ਼ਿਲਕਾ ‘ਚ 22 ਹੋਰ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

TeamGlobalPunjab
2 Min Read

ਚੰਡੀਗੜ੍ਹ : ਜਲੰਧਰ ‘ਚ ਕੋਰੋਨਾ ਵਾਇਰਸ ਦਾ ਮੱਕੜ ਜਾਲ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਅੱਜ ਸਵੇਰੇ ਸ਼ਹਿਰ ‘ਚ ਕੋਰੋਨਾ ਦੇ 21 ਮਾਮਲੇ ਸਾਹਮਣੇ ਆਏ ਹਨ ਅਤੇ 867 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਬਾਅਦ ਅੱਜ ਦੁਪਹਿਰ ਨੂੰ ਸ਼ਹਿਰ ‘ਚ 36 ਹੋਰ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਨਾਲ ਅੱਜ ਹੁਣ ਤੱਕ 57 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਮਿਲੀ ਹੈ।

ਇਨ੍ਹਾਂ ਨਵੇਂ  ਮਾਮਲਿਆਂ ਨਾਲ ਸ਼ਹਿਰ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 1897 ਹੋ ਗਈ ਹੈ, ਜਦ ਕਿ 1257 ਤੋਂ ਵੱਧ ਮਰੀਜ਼ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸ਼ਹਿਰ ‘ਚ ਹੁਣ ਤੱਕ ਕੋਰੋਨਾ ਨਾਲ 36 ਲੋਕਾਂ ਦੀ ਮੌਤ ਹੋ ਚੁੱਕੀ ਹੈ। 597 ਮਾਮਲੇ ਅਜੇ ਵੀ ਐਕਟਿਵ ਹਨ ਜਿਨ੍ਹਾਂ ਦਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ।

ਇਸ ਦੇ ਨਾਲ ਹੀ ਅੱਜ ਜ਼ਿਲ੍ਹਾ ਫਾਜ਼ਿਲਕਾ ‘ਚ ਬੀ. ਐੱਸ. ਐੱਫ. ਦੇ 9 ਜਵਾਨਾਂ ਸਣੇ 22 ਹੋਰ ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚ 10 ਫ਼ਾਜ਼ਿਲਕਾ, 9 ਅਬੋਹਰ, 5 ਜਲਾਲਾਬਾਦ ਨਾਲ ਸੰਬੰਧਿਤ ਹਨ। ਫਾਜ਼ਿਲਕਾ ਦੇ ਸਿਵਲ ਸਰਜਨ ਡਾ. ਸੀ. ਐੱਮ. ਕਟਾਰੀਆ ਨੇ ਦੱਸਿਆ ਕਿ ਇਨ੍ਹਾਂ ‘ਚ 16 ਮਰਦ ਅਤੇ 6 ਔਰਤਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹੁਣ ਤਕ ਜ਼ਿਲ੍ਹੇ ‘ਚ 210 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ‘ਚ 125 ਦੇ ਲਗਭਗ ਕੋਰੋਨਾ ਪੀੜਤ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤ ਚੁੱਕੇ ਹਨ। ਜ਼ਿਲ੍ਹੇ ‘ਚ ਕੋਰੋਨਾ ਦੇ ਅਜੇ ਵੀ 84 ਕੇਸ ਐਕਟਿਵ ਹਨ।

Share this Article
Leave a comment