PSEB ਵੱਲੋਂ 5ਵੀਂ, 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਐਲਾਨ

Rajneet Kaur
2 Min Read

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ 8ਵੀਂ, 10ਵੀਂ ਤੇ 12ਵੀਂ ਜਮਾਤਾਂ ਲਈ ਪ੍ਰੀਖਿਆ ਦੀ ਮਿਤੀਆਂ ਜਾਰੀ ਕੀਤੀਆਂ ਗਈਆਂ ਹਨ। ਕੰਟਰੋਲਰ ਪ੍ਰੀਖਿਆਵਾਂ ਜੇ.ਆਰ.ਮਹਿਰੋਕ ਵੱਲੋਂ  ਜਾਣਕਾਰੀ ਅਨੁਸਾਰ ਫ਼ਰਵਰੀ/ਮਾਰਚ 2023 ਵਿੱਚ ਕਰਵਾਈਆਂ ਜਾਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ‘ਚ ਪੰਜਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 16 ਫ਼ਰਵਰੀ 2023 ਤੋਂ 24 ਫ਼ਰਵਰੀ 2023 ਤੱਕ, ਅੱਠਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 20 ਫ਼ਰਵਰੀ 2023 ਤੋਂ 6 ਮਾਰਚ 2023 ਤੱਕ, ਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 21 ਮਾਰਚ 2023 ਤੋਂ 18 ਅਪ੍ਰੈਲ 2023 ਤੱਕ ਤੇ 12ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 20 ਫ਼ਰਵਰੀ 2023 ਤੋਂ 13 ਅਪਰੈਲ 2023 ਤੱਕ ਕਰਵਾਈਆਂ ਜਾਣਗੀਆਂ।

ਪੀਐੱਸਈਬੀ ਬੋਰਡ ਲਿਖਤ ਪ੍ਰੀਖਿਆ ਆਯੋਜਿਤ ਕਰਨ ਦੇ ਬਾਅਦ ਇਨ੍ਹਾਂ ਸਾਰੀਆਂ ਕਲਾਸਾਂ ਦੀ ਪ੍ਰੈਕਟੀਕਲ ਪ੍ਰੀਖਿਆ ਆਯੋਜਿਤ ਕਰੇਗਾ। NSQF ਦੇ 10ਵੀਂ ਅਤੇ 12ਵੀਂ ਵਿਸ਼ਿਆਂ, 12ਵੀਂ ਵੋਕੇਸ਼ਨਲ ਗਰੁੱਪ ਪ੍ਰੈਕਟੀਕਲ ਅਤੇ 10ਵੀਂ ਪ੍ਰੀ-ਵੋਕੇਸ਼ਨਲ ਵਿਸ਼ਿਆਂ ਲਈ ਪ੍ਰੈਕਟੀਕਲ ਪ੍ਰੀਖਿਆਵਾਂ 23 ਜਨਵਰੀ ਤੋਂ 1 ਫਰਵਰੀ ਤੱਕ ਹੋਣਗੀਆਂ। ਬੋਰਡ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪ੍ਰੈਕਟੀਕਲ ਪ੍ਰੀਖਿਆਵਾਂ ਕਰਵਾਏਗਾ।

ਪੰਜਵੀਂ, ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਡੇਟ-ਸ਼ੀਟ ਤੇ ਵਿਸਥਾਰਪੂਰਵਕ ਜਾਣਕਾਰੀ ਬਾਅਦ ਵਿੱਚ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ‘ਤੇ ਉਪਲਬਧ ਕਰਵਾਈ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫ਼ਤਰੀ ਕੰਮ-ਕਾਜ ਵਾਲੇ ਦਿਨਾਂ ਵਿੱਚ ਟੈਲੀਫ਼ੋਨ ਨੰਬਰ 0172-5227333, 5227334 ‘ਤੇ ਅਤੇ ਈ-ਮੇਲ ਆਈ.ਡੀ. conductpseb@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment