ਫਰੀਦਕੋਟ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਤੋਂ ਬਾਅਦ ਵਾਪਰੀ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਫਰੀਦਕੋਟ ਦੀ ਅਦਾਲਤ ਵਿੱਚ 5ਵਾਂ ਸਪਲੀਮੈਂਟਰੀ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਚਲਾਨ ਵਿੱਚ ਵੀ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣ ਸਮੇਤ ਕਈਆਂ ਨੂੰ ਮੁਲਜ਼ਮ ਬਣਾਇਆ ਹੈ। SIT ਵੱਲੋਂ ਦਾਇਰ ਪੰਜਵਾਂ ਸਪਲੀਮੈਂਟਰੀ ਚਲਾਨ 211 ਪੰਨਿਆਂ ਦਾ ਹੈ।
ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਪਹਿਲੀ ਚਾਰਜਸ਼ੀਟ 24 ਫਰਵਰੀ ਨੂੰ ਦਾਇਰ ਕੀਤੀ ਗਈ ਸੀ, ਪਹਿਲੇ ਚਲਾਨ ਵਿੱਚ 7000 ਪੰਨੇ ਸਨ, ਅਤੇ ਇਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣ ਨੂੰ ਮੁੱਖ ਮੁਲਜ਼ਮ ਬਣਾਇਆ ਸੀ। ਦੂਸਰਾ ਚਲਾਨ 24 ਅਪ੍ਰੈਲ 2023 ਨੂੰ ਐਸਆਈਟੀ ਨੇ 2400 ਪੰਨਿਆਂ ਦਾ ਪੇਸ਼ ਕੀਤਾ। ਤੀਸਰਾ ਚਲਾਨ ਸਿੱਟ ਨੇ 28 ਅਗਸਤ 2023 ਨੂੰ ਪੇਸ਼ ਕੀਤਾ, ਤੀਸਰਾ ਚਲਾਨ 2502 ਪੰਨਿਆ ਦਾ ਸੀ। ਇਸ ਤੋਂ ਬਾਅ ਚੌਥਾ ਚਲਾਨ 15 ਸਤੰਬਰ 2023 ਨੂੰ ਦਾਇਰ ਕੀਤਾ ਸੀ ਜੋ 22 ਪੰਨਿਆ ਦਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।