ਅੰਮ੍ਰਿਤਸਰ: 6 ਜੂਨ 1984 ਨੂੰ ਦਰਬਾਰ ਸਾਹਿਬ ਕੰਪਲੈਕਸ ਉੱਪਰ ਹੋਈ ਫ਼ੌਜੀ ਕਾਰਵਾਈ ਨੂੰ 37 ਸਾਲ ਪੂਰੇ ਹੋ ਗਏ ਹਨ। ਸਿੱਖ ਸੰਗਠਨਾਂ ਨੇ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸ਼੍ਰੀ ਆਕਾਲ ਤਖਤ ਸਾਹਿਬ ਤੋ ਤੀਸਰੇ ਘੱਲੂਘਾਰੇ ਦੀ ਬਰਸੀ ਮੌਕੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ ਪਾਠਾਂ ਦੇ ਭੋਗ ਪਾਏ ਗਏ ।
ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਸੰਬੋਧਨ ਕਰਦਿਆਂ ਸ਼ਹੀਦਾਂ ਨੂੰ ਯਾਦ ਕੀਤਾ। ਜਥੇਦਾਰ ਨੇ ਕਿਹਾ ਕਿ ਇਸਨੂੰ ਅਪ੍ਰੇਸ਼ਨ ਬਲਿਊ ਸਟਾਰ ਨਹੀਂ ਬਲਕਿ ਸਿਰਫ ਘੱਲੂਘਾਰਾ ਦਿਵਸ ਕਿਹਾ ਜਾਵੇ।ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਦਿਨ ਅੰਮ੍ਰਿਤਸਰ ਨਸਲਕੁਸ਼ੀ ਦਿਵਸ ਵਜੋਂ ਐਲਾਨਿਆ ਜਾਵੇ। ਉਨ੍ਹਾਂ ਕਿਹਾ ਕਿ ਸਾਡੀਆਂ ਜਥੇਬੰਦੀਆਂ ਤੇ ਸੰਪ੍ਰਦਾਵਾਂ ਸਾਡੀ ਤਾਕਤ ਹਨ।
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਤ ਕੀਤਾ ਗਿਆ।