ਇੰਡੋਨੇਸ਼ੀਆ ‘ਚ ਲੱਗੇ ਜ਼ਬਰਦਸਤ ਭੂਚਾਲ ਦੇ ਝਟਕੇ

TeamGlobalPunjab
1 Min Read

ਜਕਾਰਤਾ: ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ‘ਚ ਅੱਜ ਜ਼ਬਰਦਸਤ ਭੂਚਾਲ ਜਿਸ ਨੇ ਰਾਜਧਾਨੀ ਜਕਾਰਤਾ ਦੀਆਂ ਇਮਾਰਤਾਂ ਹਿਲਾ ਦਿੱਤੀਆਂ ਪਰ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਭੂਚਾਲ ਕਾਰਨ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ। ਯੂਐਸ ਜਿਓਲੋਜੀਕਲ ਸਰਵੇਖਣ ਸੰਸਥਾ ਮੁਤਾਬਕ ਭੂਚਾਲ ਦੀ ਤੀਬਰਤਾ 6.6 ਸੀ ਅਤੇ ਇਸ ਦਾ ਕੇਂਦਰ ਬਾਂਟੇਨ ਸੂਬ ਦੇ ਤੱਟੀ ਸ਼ਹਿਰ ਲਾਬੁਆਨ ਦੇ ਦੱਖਣ-ਪੱਛਮ ਵਿਚ ਕਰੀਬ 88 ਕਿਲੋਮੀਟਰ ਦੀ ਦੂਰੀ ‘ਤੇ ਹਿੰਦ ਮਹਾਸਾਗਰ ਵਿੱਚ 37 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।

ਇੰਡੋਨੇਸ਼ੀਆ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਏਜੰਸੀ ਨੇ ਕਿਹਾ ਕਿ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ। ਹਾਲਾਂਕਿ ਇਸ ਟਾਪੂ ਦੇਸ਼ ਵਿੱਚ ਭੂਚਾਲ ਦੇ ਝਟਕੇ ਅਕਸਰ ਆਉਂਦੇ ਰਹਿੰਦੇ ਹਨ ਪਰ ਦੇਸ਼ ਦੀ ਰਾਜਧਾਨੀ ਵਿੱਚ ਆਮ ਤੌਰ ‘ਤੇ ਇਹ ਮਹਿਸੂਸ ਨਹੀਂ ਕੀਤਾ ਜਾਂਦਾ ਹੈ।

Share this Article
Leave a comment