ਤਜ਼ਾਕਿਸਤਾਨ ‘ਚ ਭੂਚਾਲ ਦੇ ਤੇਜ ਝਟਕੇ, 6.8 ਦੀ ਤੀਬਰਤਾ ਨਾਲ ਆਇਆ ਭੂਚਾਲ

TeamGlobalPunjab
1 Min Read

ਦੁਸ਼ਾਨਬੇ : ਤਜ਼ਾਕਿਸਤਾਨ ਦੇ ਦੁਸ਼ਾਨਬੇ ਦੇ 341 ਕਿੱਲੋਮੀਟਰ ਪੂਰਬ-ਦੱਖਣ ਪੂਰਬ ‘ਚ ਅੱਜ ਸਵੇਰੇ 7 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.8 ਮਾਪੀ ਗਈ ਹੈ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਸਵੇਰੇ 7 ਵਜੇ 6.8 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇੇ ਗਏ ਹਨ। ਫਿਲਹਾਲ ਇਸ ਸਮੇਂ ਕੋਈ ਜਾਨੀ ਤੇ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ।

ਇਸ ਭੂਚਾਲ ਦਾ ਅਸਰ ਜੰਮੂ ਕਸ਼ਮੀਰ ਵਿੱਚ ਵੀ ਵੇਖਣ ਨੂੰ ਮਿਲਿਆ। ਘਾਟੀ ‘ਚ ਝਟਕੇ ਲੱਗਣ ਤੋਂ ਬਾਅਦ ਲੋਕ ਆਪਣੇ-ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਪਿਛਲੇ ਕਈ ਦਿਨਾਂ ਤੋਂ ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਨਿਰੰਤਰ ਮਹਿਸੂਸ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸਵੇਰੇ 4.36 ਵਜੇ ਘਾਟੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਮਾਪੀ ਗਈ ਸੀ।

ਇਸ ਤੋੋਂ ਇਲਾਵਾ ਸੋਮਵਾਰ ਨੂੰ ਗੁਜਰਾਤ ਵਿੱਚ ਫਿਰ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਕੱਛ ਤੋਂ 15 ਕਿਲੋਮੀਟਰ ਦੂਰ ਸੀ। ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ (ਐਨਸੀਐਸ) ਨੇ ਕਿਹਾ ਕਿ ਭੂਚਾਲ ਦੇ ਝਟਕੇ 12:57 ਵਜੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.4 ਮਾਪੀ ਗਈ ਸੀ।

Share this Article
Leave a comment