ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ 6 ਵਿਅਕਤੀਆਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਵਿਸ਼ੇਸ਼ ਜਾਂਚ ਟੀਮ ਨੇ ਬੀਤੇ ਦਿਨੀਂ ਬੇਅਦਬੀ ਕਾਂਡ ‘ਚ ਛੇ ਵਿਅਕਤੀਆਂ ਸ਼ਕਤੀ ਸਿੰਘ, ਸੁਖਜਿੰਦਰ ਸਿੰਘ, ਪ੍ਰਦੀਪ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ ਅਤੇ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਾਰੇ ਵਿਅਕਤੀ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹਨ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਨੂੰ ਬੇਅਦਬੀ ਮਾਮਲੇ ਨਾਲ ਸਬੰਧਤ ਦੋ ਘਟਨਾਵਾਂ ਬਰਗਾੜੀ ਦੀਆਂ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਤੇ ਇਤਰਾਜ਼ਯੋਗ ਪੋਸਟਰ ਲਾਏ ਜਾਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।