ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ 6 ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ, ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਰੋਕਣ ਦੀ ਕੀਤੀ ਕੋਸ਼ਿਸ

Rajneet Kaur
2 Min Read

ਚੰਡੀਗੜ੍ਹ- ਵਾਰਿਸ ਪੰਜਾਬ ਜਥੇਬੰਦੀ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ ਕੀਤੀ ਗਈ ਹੈ। ਉਹ ਅੰਮ੍ਰਿਤਸਰ ਤੋਂ ਮੋਰਾ ਰਾਹੀਂ ਬਠਿੰਡਾ ਜਾ ਰਹੇ ਸਨ। ਧਰਮਕੋਟ ਦੇ ਕਾਵਾਂ ਵਾਲੇ ਪੱਤਨ ਦੇ ਨਜ਼ਦੀਕ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਜਦੋਂ ਘੇਰਨ ਦੀ ਕੋਸ਼ਿਸ ਕੀਤੀ ਤਾਂ ਉਹ ਬਚ ਕਿ ਨਿਕਲਣ ਵਿਚ ਸਫਲ ਰਹੇ। ਅੰਮ੍ਰਿਤਪਾਲ ਸਿੰਘ ਦੀ ਗੱਡੀ ਦੀ ਭੰਨਤੋੜ ਦੀ ਖ਼ਬਰ ਵੀ ਆ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਸਮਰਥਕ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਸਕਦੀ ਹੈ ।  ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੁਲਿਸ ਨੇ ਉਕਤ ਵਿਅਕਤੀਆਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਦਰਅਸਲ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਕਾਫ਼ਲੇ ਦਾ ਪਿੱਛਾ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ 2 ਵਾਹਨ ਬਰਾਮਦ ਕੀਤੇ ਹਨ। ਅੰਮ੍ਰਿਤਪਾਲ ਸਿੰਘ ਖਿਲਾਫ 3 ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ 2 ਨਫਰਤ ਭਰੇ ਭਾਸ਼ਣ ਨਾਲ ਸਬੰਧਤ ਹਨ। ਸੂਤਰਾਂ ਅਨੁਸਾਰ ਪੁਲਿਸ ਨੇ ਇਹ ਗ੍ਰਿਫ਼ਤਾਰੀ ਥਾਣਾ ਮਹਿਤਪੁਰ ਦੇ ਧਰਮਕੋਟ ਨੇੜੇ ਕੀਤੀ।

ਦੱਸ ਦਈਏ ਕਿ  ਅੱਜ ਬਠਿੰਡਾ ਦੇ ਰਾਮਪੁਰਾ ਫੂਲ ਵਿੱਚ ਅੰਮ੍ਰਿਤਪਾਲ ਸਿੰਘ ਦਾ ਪ੍ਰੋਗਰਾਮ ਸੀ। ਅੰਮ੍ਰਿਤ ਸੰਚਾਰ ਪ੍ਰੋਗਰਾਮ ਵਿੱਚ ਅੰਮ੍ਰਿਤਪਾਲ ਸਿੰਘ ਨਹੀਂ ਪਹੰਚੇ। ਰਾਮਪੁਰਾ ਫੂਲ ਦੇ ਮਮਦੋਟ ਵਿਖੇ ਅੰਮ੍ਰਿਤ ਸੰਚਾਰ ਪ੍ਰੋਗਰਾਮ ਹੋਣ ਵਾਲਾ ਸੀ ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment