ਗਾਜ਼ੀਪੁਰ ’ਚ ਤੇਜ਼ ਰਫ਼ਤਾਰ ਟਰੱਕ ਨੇ 10 ਲੋਕਾਂ ਨੂੰ ਦਰੜਿਆ, 6 ਦੀ ਮੌਤ

TeamGlobalPunjab
1 Min Read

ਗਾਜ਼ੀਪੁਰ : ਯੂਪੀ ’ਚ ਗਾਜ਼ੀਪੁਰ ਦੇ ਅਹਿਰੌਲੀ ਪਿੰਡ ’ਚ ਇੱਕ ਹਾਦਸਾ ਵਾਪਰਿਆ ਹੈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਤੇਜ਼ ਰਫ਼ਤਾਰ ਟਰੱਕ ਇੱਕ ਝੌਂਪੜੀ ਵਿੱਚ ਦਾਖ਼ਲ ਹੋ ਗਿਆ ਤੇ ਬੇਕਾਬੂ ਹੋਏ ਟਰੱਕ ਨੇ 10 ਲੋਕਾਂ ਨੂੰ ਦਰੜ ਦਿੱਤਾ, ਜਿਸ ਕਾਰਨ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ 2 ਜ਼ਖਮੀਆਂ ਨੇ ਗਾਜ਼ੀਪੁਰ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ।

ਇਸ ਹਾਦਸੇ ‘ਚ ਕਈ ਲੋਕ ਬੁਰੀ ਤਰ੍ਹਾਂ ਜ਼ਖਮੀ ਹੋਏ ਨੇ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਅਜੇ ਟਰੱਕ ਦੇ ਬੇਕਾਬੂ ਹੋਣ ਬਾਰੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਮਗਰੋਂ ਗੁੱਸੇ ਵਿੱਚ ਆਏ ਲੋਕਾਂ ਨੇ ਮ੍ਰਿਤਕ ਦੇਹਾਂ ਨੂੰ ਸੜਕ ’ਤੇ ਰੱਖ ਕੇ ਜਾਮ ਲਾ ਦਿੱਤਾ ਤੇ ਮ੍ਰਿਤਕਾਂ ਦੇ ਵਾਰਸਾਂ ਲਈ ਮੁਆਵਜ਼ੇ ਦੀ ਮੰਗ ਕੀਤੀ।

- Advertisement -

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਅਨਾਥ ਨੇ ਗਾਜੀਪੁਰ ਵਿੱਚ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਹਾਦਸੇ ਵਿੱਚ ਜ਼ਖਮੀ ਲੋਕਾਂ ਦਾ ਚੰਗਾ ਇਲਾਜ ਕਰਵਾਉਣ ਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਅਤੇ ਰਾਹਤ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਹਨ।

Share this Article
Leave a comment