ਮਾਨਸਾ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਸਮੇਤ 6 ਮੁਲਾਜ਼ਮ ਮੁਅੱਤਲ

Rajneet Kaur
1 Min Read

ਮਾਨਸਾ : ਮਾਨਸਾ ਜ਼ਿਲ੍ਹਾ ਜੇਲ੍ਹ ਵਿੱਚ ਨਸ਼ੇ ਦੀ ਸਪਲਾਈ ਹੋਣ ਦੇ ਮਾਮਲੇ ’ਚ ਮਾਨਸਾ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਸਮੇਤ 6 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ।

ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਜੇਲ੍ਹ ਮਾਨਸਾ ਤੋਂ ਰਿਹਾਅ ਹੋਏ ਬੰਦੀ ਸੁਭਾਸ਼ ਕੁਮਾਰ ਅਰੋੜਾ  ਨੇ ਦਸਿਆ ਸੀ ਕਿ ਮਾਨਸਾ ਜੇਲ੍ਹ ਵਿੱਚ ਬੰਦ ਆਰਥਿਕ ਪੱਖੋਂ ਤਕੜੇ ਕੈਦੀ / ਮੁਲਜ਼ਮ ਜੇਲ੍ਹ ਅਧਿਕਾਰੀਆਂ ਨੂੰ ਪੈਸੇ ਦੇ ਕੇ ਨਸ਼ਿਆਂ ਸਮੇਤ ਹਰ ਸੁੱਖ ਸਹੂਲਤ ਦਾ ਮਜ਼ਾ ਲੈ ਰਹੇ ਹਨ। ਉਨ੍ਹਾਂ ਇਹ ਵੀ ਦਸਿਆ ਕਿ ਜੇਲ੍ਹ ‘ਚ ਮੁਬਾਇਲਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਜਿਸ ਤੋਂ ਬਾਅਦ ਵਿਭਾਗ ਨੇ ਸਖਤ ਨੋਟਿਸ ਲਿਆ ਹੈ। ਜੇਲ੍ਹ ਵਿਭਾਗ ਦੇ ਏਡੀਜੀਪੀ ਅਰੁਨਪਾਲ ਸਿੰਘ ਵੱਲੋਂ ਜਾਰੀ ਪੱਤਰ ਅਨੁਸਾਰ ਵਿਭਾਗ ਵੱਲੋਂ ਦੋਸ਼ਾਂ ਦੀ ਪੜਤਾਲ ਮਗਰੋਂ ਮਾਨਸਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਭਿਵਮ ਤੇਜ ਸਿੰਗਲਾ ਤੇ ਕੁਲਜੀਤ ਸਿੰਘ ਤੋਂ ਇਲਾਵਾ ਵਾਰਡਰ ਨਿਰਮਲ ਸਿੰਘ, ਹਰਪ੍ਰੀਤ ਸਿੰਘ, ਸੁਖਵੰਤ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment