ਨਵੀਂ ਦਿੱਲੀ : ਭਾਜਪਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਪੰਜਾਬ ਵਿੱਚ ਪਾਰਟੀ ਨੂੰ ਬਿਹਤਰ ਸਥਿਤੀ ਵਿੱਚ ਲਿਆਉਣ ਅਤੇ ਪਾਰਟੀ ਦਾ ਅਕਸ ਸੁਧਾਰਨ ਦੇ ਮੱਦੇਨਜ਼ਰ ਅੱਜ ਪੰਜਾਬ ਦੀਆਂ 6 ਖਾਸ ਸ਼ਖਸੀਅਤਾਂ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਨਵੀਂ ਦਿੱਲੀ ਵਿਖੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਇਹ ਵੱਡੀਆਂ ਸ਼ਖਸੀਅਤਾਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਰਾਜ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਗੌਤਮ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਿਲ ਹੋਈਆਂ।
ਪੰਜਾਬ ਤੋਂ ਭਾਜਪਾ ‘ਚ ਸ਼ਾਮਲ ਹੋਣ ਵਾਲੀਆਂ ਸ਼ਖਸ਼ੀਅਤਾਂ ਹਨ:-
1. ਡਾ. ਜਸਵਿੰਦਰ ਸਿੰਘ ਢਿੱਲੋਂ ਸਾਬਕਾ ਵਾਈਸ ਚਾਂਸਲਰ ਗੁਰੂ ਕਾਸ਼ੀ ਯੂਨੀਵਰਸਿਟੀ
2. ਐਡਵੋਕੇਟ ਹਰਿੰਦਰ ਸਿੰਘ ਕਾਹਲੋਂ ਜਲੰਧਰ,
3. ਐਡਵੋਕੇਟ ਜਗਮੋਹਨ ਸਿੰਘ ਸੈਣੀ ਪਟਿਆਲਾ,
4. ਐਡਵੋਕੇਟ ਨਿਰਮਲ ਸਿੰਘ ਮੁਹਾਲੀ ,
5. ਕੁਲਦੀਪ ਸਿੰਘ ਕਾਹਲੋਂ,
6. ਕਰਨਲ ਜੈਵੰਤ ਸਿੰਘ ।
डॉ. जसविंदर सिंह ढिल्लों, एडवोकेट हरिंदर सिंह कहलों, एडवोकेट जगमोहन सिंह सैनी, एडवोकेट निर्मल सिंह मोहाली, श्री कुलदीप सिंह कहलों और कर्नल जैबंस सिंह, राष्ट्रीय महासचिव श्री @dushyanttgautam की उपस्थिति में भाजपा में शामिल हुए। pic.twitter.com/8429P5b2EJ
— BJP (@BJP4India) June 16, 2021
ਜ਼ਿਕਰਯੋਗ ਹੈ ਕਿ ਅਕਾਲੀ ਦਲ ਨਾਲ ਤੋੜ-ਵਿਛੋੜੇ ਤੋਂ ਬਾਅਦ ਭਾਜਪਾ ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜਨ ਦਾ ਐਲਾਨ ਕਰ ਚੁੱਕੀ ਹੈ। ਫਿਲਹਾਲ ਕਿਸਾਨ ਅੰਦੋਲਨ ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਵਿੱਚ ਭਾਜਪਾ ਆਗੂਆਂ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।