ਓਟਾਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਟਾਫ਼ ਤੇ ਸਿਕਓਰਿਟੀ ਟੀਮ ਦੇ 6 ਮੈਂਬਰ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆ ਗਏ ਹਨ। ਇਸ ਲਈ ਸਾਵਧਾਨੀ ਵਜੋਂ ਪੀਐਮ ਟਰੂਡੋ ਨੇ ਵੀ ਆਪਣਾ ਰੈਪਿਡ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।
ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਖੁਦ ਕੋਰੋਨਾ ਸਬੰਧੀ ਸਿਹਤ ਮੰਤਰਾਲੇ ਦੇ ਨਿਯਮਾਂ ਦਾ ਪਾਲਣ ਕਰ ਰਹੇ ਨੇ ਤੇ ਉਨ੍ਹਾਂ ਨੇ ਕੈਨੇਡਾ ਵਾਸੀਆਂ ਨੂੰ ਵੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਵਰਚੁਅਲ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਪੀਐਮ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਦੇ ਤਿੰਨ ਸਟਾਫ਼ ਮੈਂਬਰਾਂ ਤੇ ਸਕਿਓਰਿਟੀ ਟੀਮ ਦੇ ਤਿੰਨ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਇਸ ਦੇ ਚਲਦਿਆਂ ਖੁਦ ਉਨ੍ਹਾਂ ਨੇ ਆਪਣਾ ਰੈਪਿਡ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ, ਪਰ ਫਿਰ ਵੀ ਉਹ ਪੂਰੀ ਸਾਵਧਾਨੀ ਵਰਤ ਰਹੇ ਹਨ ਤੇ ਪਬਲਿਕ ਹੈਲਥ ਗਾਈਡਲਾਈਨਜ਼ ਦੇ ਨਿਯਮਾਂ ਦੀ ਪਾਲਣਾ ਕਰ ਰਹੇ ਹਨ।