ਨਿਊਜ਼ ਡੈਸਕ: ਦੱਖਣ-ਪੂਰਬੀ ਮੈਕਸੀਕੋ ਵਿੱਚ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋ.ਲੀਬਾਰੀ ਕੀਤੀ। ਇਸ ਹਮਲੇ ‘ਚ 6 ਲੋਕਾਂ ਦੀ ਮੌ.ਤ ਅਤੇ 5 ਹੋਰ ਜ਼ਖਮੀ ਹੋ ਗਏ। ਗੋਲੀਬਾਰੀ ਹਿੰਸਾ ਨਾਲ ਗ੍ਰਸਤ ਤਬੈਸਕੋ ਦੇ ਤੱਟੀ ਸੂਬੇ ਵਿੱਚ ਹੋਈ ਹੈ। ਟਵਿੱਟਰ ‘ਤੇ ਇਕ ਪੋਸਟ ਵਿਚ, ਜਨਤਕ ਸੁਰੱਖਿਆ ਸਕੱਤਰ ਉਮਰ ਗਾਰਸੀਆ ਹਰਫਚਸ ਨੇ ਕਿਹਾ ਕਿ ਗੋ.ਲੀਬਾਰੀ ਵਿਲਾਹੇਰਮੋਸਾ ਵਿਚ ਹੋਈ ਹੈ। ਸੰਘੀ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਇਸ ਸਬੰਧੀ ਸਥਾਨਿਕ ਅਧਿਕਾਰੀਆਂ ਦੀ ਮਦਦ ਲਈ ਜਾ ਰਹੀ ਹੈ।
ਦੱਸ ਦਈਏ ਕਿ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ ਅਤੇ ਇਹ ਵੀ ਸਪੱਸ਼ਟ ਨਹੀਂ ਹੈ ਕਿ ਗੋਲੀਬਾਰੀ ਦਾ ਕਾਰਨ ਕੀ ਸੀ। ਸੋਸ਼ਲ ਮੀਡੀਆ ‘ਤੇ ਪੋਸਟ ਕੀਤੇ ਗਏ ਵੀਡੀਓਜ਼ ਵਿੱਚ ਲੋਕ ਬਾਰ ਤੋਂ ਭੱਜਦੇ ਹੋਏ ਦਿਖਾਈ ਦਿੱਤੇ, ਜਦੋਂ ਕਿ ਕੁਝ ਬਚੇ ਹੋਏ ਲੋਕ ਪੁਲਿਸ ਦੇ ਆਉਣ ਤੱਕ ਪੀੜਤਾਂ ਦੇ ਨਾਲ ਰਹੇ। ਇਸ ਮਹੀਨੇ ਦੇ ਸ਼ੁਰੂ ਵਿਚ, ਮੱਧ ਮੈਕਸੀਕੋ ਵਿਚ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ, ਜਿਸ ਵਿਚ 10 ਦੀ ਮੌ.ਤ ਹੋ ਗਈ ਅਤੇ 13 ਜ਼ਖਮੀ ਹੋਏ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।