ਪਟਿਆਲਾ: ਸਮਾਨਾ ਰੋਡ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਸਕੂਲੀ ਵਿਦਿਆਰਥੀਆਂ ਦੀ ਇਨੋਵਾ ਗੱਡੀ ਦੁਰਘਟਨਾ ਦਾ ਸ਼ਿਕਾਰ ਹੋ ਗਈ। ਇਸ ਵਿੱਚ 6 ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ ਹੋ ਗਈ, ਜਦਕਿ ਇਕ ਹੋਰ ਵਿਦਿਆਰਥੀ ਗੰਭੀਰ ਜ਼ਖ਼ਮੀ ਹੈ। ਜਾਣਕਾਰੀ ਮੁਤਾਬਕ, ਬੁੱਧਵਾਰ ਨੂੰ ਛੁੱਟੀ ਮਗਰੋਂ ਵਿਦਿਆਰਥੀਆਂ ਨੂੰ ਘਰ ਛੱਡਣ ਜਾ ਰਹੀ ਇਨੋਵਾ ਦੀ ਟੱਕਰ ਨੱਸੂਪੁਰ ਬੱਸ ਅੱਡੇ ਨੇੜੇ ਇਕ ਟਿੱਪਰ ਨਾਲ ਹੋ ਗਈ।
ਇਹ ਵਿਦਿਆਰਥੀ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਨਾਲ ਸਬੰਧਤ ਸਨ। ਐੱਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਇੱਕ ਵਿਦਿਆਰਥੀ ਦੀ ਹਾਲਤ ਵੀ ਬਹੁਤ ਨਾਜ਼ੁਕ ਹੈ। ਹਾਦਸੇ ਕਾਰਨ ਇਲਾਕੇ ਵਿੱਚ ਸੋਗ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਘਟਨਾ ‘ਤੇ ਦੁਖ ਜਤਾਇਆ ਹੈ। ਉਧਰ ਸਿਹਤ ਮੰਤਰੀ ਰਜਿੰਦਰ ਹਸਪਤਾਲ ਪਹੁੰਚੇ ਜਿੱਥੇ ਉਹਨਾਂ ਦੇ ਵੱਲੋਂ ਜ਼ਖਮੀ ਬੱਚਿਆਂ ਦੇ ਹਾਲਾਤ ਦਾ ਜਾਇਜ਼ਾ ਲਿੱਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦੇ ਦੱਸਿਆ ਕਿ ਟਿੱਪਰ ਵਾਲੇ ਦੀ ਗਲਤੀ ਕਾਰਨ ਇਹ ਹਾਦਸਾ ਹੋਇਆ ਜਿਸ ਵਿੱਚ ਛੇ ਬੱਚਿਆਂ ਦੀ ਮੌਤ ਅਤੇ ਇੱਕ ਡਰਾਈਵਰ ਦੀ ਮੌਤ ਹੋਈ ਹੈ ਇਸ ਘਟਨਾ ਦੇ ਉੱਪਰ ਉਹਨਾਂ ਨੇ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਜਿਹੜੇ ਦੋਸ਼ੀ ਨੇ ਉਹਨਾਂ ਖਿਲਾਫ ਕਾਰਵਾਈ ਹੋਵੇਗੀ। ਉਹਨਾਂ ਸਾਫ ਲਫਜ਼ਾਂ ਵਿੱਚ ਉਹਨਾਂ ਨੇ ਇਸ ਪੂਰੀ ਘਟਨਾ ਨੂੰ ਬੱਚਿਆਂ ਦਾ ਕਤਲ ਵੀ ਆਖਿਆ ਅਤੇ ਕਿਹਾ ਕਿ ਜਲਦ ਮੀਟਿੰਗ ਬੁਲਾ ਕੇ ਪੂਰੇ ਮਾਮਲੇ ਦਾ ਰਿਵਿਊ ਕੀਤਾ ਜਾਵੇਗਾ ਤਾਂ ਕਿ ਅੱਗੇ ਤੋਂ ਕਿਵੇਂ ਇਸ ਘਟਨਾ ਤੋਂ ਰੋਕਿਆ ਜਾ ਸਕੇ।
ਪਟਿਆਲਾ-ਸਮਾਣਾ ਰੋਡ ‘ਤੇ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਵੈਨ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਜਿਸ ਵਿੱਚ ਸਕੂਲ ਵੈਨ ਦੇ ਡਰਾਈਵਰ ਸਮੇਤ ਕੁੱਝ ਬੱਚਿਆਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲੀ ਹੈ ਅਤੇ ਕੁੱਝ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ।
ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਬਚਾਅ ਕਾਰਜਾਂ ‘ਤੇ ਮੈਂ ਪਲ-ਪਲ ਦੀ ਅਪਡੇਟ…
— Bhagwant Mann (@BhagwantMann) May 7, 2025
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।