ਰੂਸ ਦੀ ਰਾਜਧਾਨੀ ਮਾਸਕੋ ਵਿੱਚ ਇੱਕ ਵੱਡੇ ਅੱਤਵਾਦੀ ਹਮਲੇ ਦੀ ਖਬਰ ਹੈ। ਰੂਸੀ ਮੀਡੀਆ ਰਿਪੋਰਟਾਂ ਮੁਤਾਬਕ ਘੱਟੋ-ਘੱਟ ਪੰਜ ਬੰਦੂਕਧਾਰੀ ਇੱਕ ਵੱਡੇ ਕੰਸਰਟ ਹਾਲ ਵਿੱਚ ਦਾਖ਼ਲ ਹੋਏ ਅਤੇ ਭੀੜ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਜਾਣਕਾਰੀ ਮੁਤਾਬਕ ਹੁਣ ਤੱਕ ਇਸ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।
ਮੀਡੀਆ ਰਿਪੋਰਟਾਂ ਮੁਤਾਬਕ 22 ਮਾਰਚ ਦੀ ਸ਼ਾਮ ਨੂੰ ਫੌਜੀ ਵਰਦੀ ਵਿੱਚ ਆਏ ਕੁਝ ਬੰਦੂਕਧਾਰੀ ਕ੍ਰਾਸਨੋਗੋਰਸਕ ਇਲਾਕੇ ਦੇ ਕ੍ਰੋਕਸ ਸਿਟੀ ਹਾਲ ਵਿੱਚ ਦਾਖ਼ਲ ਹੋਏ ਅਤੇ ਫਿਰ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ। ਦੇਖਿਆ ਜਾ ਸਕਦਾ ਹੈ ਕਿ ਬੰਦੂਕਾਂ ਨਾਲ ਹਮਲਾਵਰ ਜਿੱਥੇ ਵੀ ਲੋਕਾਂ ਨੂੰ ਦੇਖਦੇ ਹਨ, ਉਹ ਤੁਰੰਤ ਗੋਲੀਆਂ ਚਲਾ ਕੇ ਉਨ੍ਹਾਂ ਨੂੰ ਮਾਰ ਦਿੰਦੇ ਹਨ। ਅੱਤਵਾਦੀਆਂ ਤੋਂ ਬਚਣ ਲਈ ਲੋਕ ਇਧਰ-ਉਧਰ ਭੱਜ ਰਹੇ ਸਨ। ਮਰਨ ਵਾਲਿਆਂ ਵਿੱਚ ਬੱਚੇ, ਬਜ਼ੁਰਗ ਅਤੇ ਔਰਤਾਂ ਵੀ ਸ਼ਾਮਲ ਹਨ।
ਜਾਣਕਾਰੀ ਮੁਤਾਬਕ ਅੱਤਵਾਦੀਆਂ ਤੋਂ ਜਾਨ ਬਚਾਉਣ ਲਈ ਲੋਕ ਬੇਸਮੈਂਟ ‘ਚ ਲੁਕ ਗਏ। ਹਮਲਾਵਰਾਂ ਨੇ ਹਾਲ ‘ਚ ਧਮਾਕੇ ਵੀ ਕੀਤੇ, ਜਿਸ ਤੋਂ ਬਾਅਦ ਉਥੇ ਅੱਗ ਲੱਗ ਗਈ। ਜਾਣਕਾਰੀ ਮੁਤਾਬਕ 100 ਤੋਂ ਵੱਧ ਲੋਕਾਂ ਨੂੰ ਹਾਲ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ISIS ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।