ਚੰਡੀਗੜ੍ਹ : ਅੱਜ ਤੜਕਸਾਰ ਬਿਊਟੀਫੁੱਲ ਸਿਟੀ ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਕਾਰਨ 60 ਸਾਲਾ ਵਿਅਕਤੀ ਨੇ ਦਮ ਦੋੜ ਦਿੱਤਾ। ਮ੍ਰਿਤਕ ਸ਼ਹਿਰ ਦੀ ਬਾਪੂਧਾਮ ਕਾਲੋਨੀ ਦਾ ਰਹਿਣ ਵਾਲਾ ਸੀ ਜਿਸ ਨੂੰ ਬੀਤੀ 12 ਜੂਨ ਨੂੰ ਸੈਕਟਰ 16 ਸਥਿਤ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਕੋਰੋਨਾ ਵਾਇਰਸ ਕਾਰਨ ਇਹ ਯੂਟੀ ‘ਚ 6ਵੀਂ ਮੌਤ ਹੈ। ਸ਼ਹਿਰ ‘ਚ ਕੋਰੋਨਾ ਦੇ ਵੱਧਦੇ ਪ੍ਰਭਾਵ ਕਾਰਨ ਸਥਾਨਕ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਇਸ ਤੋਂ ਇਲਾਵਾ ਚੰਡੀਗੜ੍ਹ ‘ਚ ਅੱਜ ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਹ ਦੋਵੇਂ ਮਾਮਲੇ ਸ਼ਹਿਰ ਦੀ ਬਾਪੂਧਾਮ ਕਾਲੋਨੀ ਦੇ ਰਹਿਣ ਵਾਲੇ ਹ। ਇਨ੍ਹਾਂ ਮਾਮਲਿਆਂ ‘ਚ ਇੱਕ 60 ਸਾਲਾ ਅਤੇ ਇੱਕ 65 ਸਾਲਾ ਮਹਿਲਾ ਸ਼ਾਮਲ ਹੈ। ਮਿਲੀ ਜਾਣਕਾਰੀ ਅਨੁਸਾਰ ਯੂਟੀ ‘ਚ ਹੁਣ ਕੋਰੋਨਾ ਦੇ ਕੁਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 353 ਹੋ ਗਈ ਹੈ ਅਤੇ 53 ਕੇਸ ਅਜੇ ਵੀ ਸਰਗਰਮ ਹਨ। ਸ਼ਹਿਰ ‘ਚ ਹੁਣ ਤੱਕ ਕੋਰੋਨਾ ਨਾਲ 6 ਲੋਕਾਂ ਦੀ ਮੌਤ ਹੋ ਚੁੱਕੀ ਹੈ।