ਖੰਨਾ ਦੀ 62 ਸਾਲਾ ਮਹਿਲਾ ਆਈ ਕੋਰੋਨਾ ਪਾਜ਼ਿਟਿਵ, ਹਾਲਤ ਗੰਭੀਰ

TeamGlobalPunjab
1 Min Read

ਲੁਧਿਆਣਾ: ਜ਼ਿਲ੍ਹਾਂ ਲੁਧਿਆਣਾ ਦੇ ਖੰਨਾ ਸ਼ਹਿਰ ਨੇੜ੍ਹੇ ਪਿੰਡ ਗੋਹ ਦੀ 62 ਸਾਲਾ ਮਹਿਲਾ ਕੋਰੋਨਾ ਪਾਜ਼ਿਟਿਵ ਪਾਈ ਗਈ ਹੈ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਤੇ ਉਸ ਨੂੰ ਪੀਜੀਆਈ ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ 5 ਮਈ ਤੋਂ ਖਰਾਬ ਚੱਲ ਰਹੀ ਸੀ। ਇਸ ਦੌਰਾਨ ਉਹ ਕੁਝ ਥਾਵਾਂ ਉੱਤੇ ਭੋਗ ਤੇ ਵਿਆਹ ਦੇ ਸਮਾਗਮ ‘ਚ ਵੀ ਸ਼ਾਮਲ ਹੋਈ ਸਨ।

ਇਸ ਸਬੰਧੀ ਜਾਣਕਾਰੀ ਦਿੰਦੇ ਐਸਐਮਓ ਮਨੂੰਪੁਰ ਨੇ ਦੱਸਿਆ ਕਿ ਪਿੰਡ ਗੋਹ ਦੀ ਔਰਤ 5 ਮਈ ਤੋਂ ਬਿਮਾਰ ਸੀ, ਜਿਸ ਨੇ ਪਿੰਡ ਤੋਂ ਕਿਸੇ ਡਾਕਟਰ ਤੋਂ ਦਵਾਈ ਲਈ ਸੀ। ਫਿਰ 12 ਮਈ ਨੂੰ ਖੰਨਾ ਦੇ ਇੱਕ ਡਾਕਟਰ ਤੋਂ ਦਵਾਈ ਲੈਣ ਗਈ , ਡਾਕਟਰ ਨੇ ਟੈਸਟ ਕੀਤੇ ਤਾਂ ਛਾਤੀ ਵਿੱਚ ਇਫੈਕਸ਼ਨ ਆਈ। ਡਾਕਟਰ ਦੀ ਸਲਾਹ ਤੋਂ ਬਾਅਦ ਉਸਨੇ ਮੋਹਾਲੀ ਟੈਸਟ ਕਰਵਾਏ ਤਾਂ ਉਹ ਕੋਰੋਨਾ ਪਾਜ਼ਿਟਿਵ ਨਿਕਲੀ।

ਦੱਸਿਆ ਜਾ ਰਿਹਾ ਹੈ ਕਿ ਔਰਤ ਪਿੰਡ ਬੇਰ ਕਲਾਂ ‘ਚ ਭੋਗ ਤੇ ਪਿੰਡ ਰਸੂਲੜਾ ‘ਚ ਵਿਆਹ ਦੇ ਸਮਾਗਮ ਵਿੱਚ ਗਈ ਸੀ। ਸਿਹਤ ਵਿਭਾਗ ਦੀ ਟੀਮ ਵੱਲੋਂ ਪਰਿਵਾਰ ਦੇ ਬਾਕੀ ਮੈਂਬਰਾਂ ਤੇ ਉਸਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਜਾਵੇਗਾ।

Share this Article
Leave a comment