Breaking News

ਕੋਰੋਨਾ ਵਾਇਰਸ ਦੇ ਮੱਦੇਨਜਰ 64 ਕੈਦੀ ਫਿਰੋਜ਼ਪੁਰ ਜੇਲ੍ਹ ਤੋਂ ਪੈਰੋਲ ਤੇ ਰਿਹਾਅ

ਫਿਰੋਜ਼ਪੁਰ : ਵਿਸ਼ਵਵਿਆਪੀ ਕੋਰੋਨਾਵਾਇਰਸ ਮਹਾਂਮਾਰੀ ਲਗਾਤਾਰ ਵਧਦੀ ਜਾ ਰਹੀ ਹੈ। ਪੰਜਾਬ ਵਿਚ ਇਸ ਦੇ ਮਰੀਜ਼ਾਂ ਦੀ ਗਿਣਤੀ 38 ਹੋ ਗਈ ਹੈ। ਇਸ ਦੇ ਮੱਦੇਨਜ਼ਰ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਗਿਣਤੀ ਘਟਾਉਣ ਲਈ ਪੰਜਾਬ ਸਰਕਾਰ ਨੇ 6 ਹਫਤਿਆਂ ਦੀ ਪੈਰੋਲ ’ਤੇ 64 ਕੈਦੀਆਂ ਨੂੰ ਰਿਹਾ ਕੀਤਾ ਹੈ। 

ਦੱਸ ਦੇਈਏ ਕਿ ਇਹ ਫੈਸਲਾ ਸੂਬੇ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਨੂੰ ਧਿਆਨ ਵਿਚ ਰੱਖ ਕ ਲਿਆ ਗਿਆ ਹੈ । ਜੇਲ੍ਹ ਸੁਪਰਡੈਂਟ ਕਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਉੱਚ ਪੈਨਲ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਸਿਰਫ ਉਹੀ ਕੈਦੀ ਪੈਰੋਲ ’ਤੇ ਰਿਹਾ ਕੀਤੇ ਗਏ ਹਨ ਜਿਨ੍ਹਾਂ ਦੀ ਸਜ਼ਾ ਦੀ ਮਿਆਦ ਸੱਤ ਸਾਲ ਜਾਂ ਇਸ ਤੋਂ ਘੱਟ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਸੀ ਕਿ ਰਾਜ ਭਰ ਦੀਆਂ 24 ਜੇਲ੍ਹਾਂ ਵਿੱਚ 24,000 ਦੇ ਕਰੀਬ ਕੈਦੀ ਕੈਦ ਸਨ, ਜਿਨ੍ਹਾਂ ਦੀ ਅਧਿਕਾਰਤ ਸਮਰੱਥਾ 23,488 ਹੈ।
ਇਥੇ ਇਹ ਵੀ ਧਿਆਨ ਦੇਣ ਯੋਗ ਹੈ ਕਿ ਅੱਜ ਰਾਜਪੁਰਾ ਦੇ ਨੇੜਲੇ ਪਿੰਡ ਰਾਮ ਪੁਰ ਸੈਣੀਆ ਦਾ ਰਹਿਣ ਵਾਲਾ ਇੱਕ ਨੌਜਵਾਨ ਕੋਰੋਨਾ ਪੌਜ਼ਟਿਵ ਪਾਇਆ ਗਿਆ ਹੈ। ਦੱਸਿਆ ਗਿਆ ਕਿ ਇਹ ਨੌਜਵਾਨ ਨੇਪਾਲ ਤੋਂ ਆਇਆ ਸੀ, ਜਿਸ ਨੂੰ 3 ਦਿਨ ਪਹਿਲਾਂ ਅੰਬਾਲਾ ਸ਼ਹਿਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਨੌਜਵਾਨ ਦੇ ਨਮੂਨੇ ਭੇਜੇ ਗਏ ਸਨ ਜੋ ਸ਼ਨੀਵਾਰ ਦੇਰ ਸ਼ਾਮ ਸਕਾਰਾਤਮਕ ਪਾਏ ਗਏ ਸਨ।

Check Also

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈ ਕੋਰਟ ‘ਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ

ਜਲੰਧਰ : ਪੰਜਾਬ ਪੁਲਿਸ ਵੱਲੋਂ ਭਗੌੜੇ ਐਲਾਨੇ ਗਏ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦਾ …

Leave a Reply

Your email address will not be published. Required fields are marked *