ਹਰਿਆਣਾ : ਹਰਿਆਣਾ ਵਿੱਚ ਪੁਲਿਸ ਨੇ ਕਾਨੂੰਨ ਵਿਵਸਥਾ ਅਤੇ ਸਮਾਜ ਨੂੰ ਨਕਾਰਾਤਮਕ ਤੌਰ ‘ਤੇ ਪ੍ਰਭਾਵਿਤ ਕਰਨ ਵਾਲੇ ਗੀਤਾਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ, ਜਿਸ ਤਹਿਤ 29 ਗਾਇਕਾਂ ਦੀ ਸੂਚੀ ਤਿਆਰ ਕੀਤੀ ਹੈ। ਪੁਲਿਸ ਨੇ ਇਨ੍ਹਾਂ ਵਿੱਚੋਂ 67 ਗੀਤਾਂ ਨੂੰ ਇਤਰਾਜ਼ਯੋਗ ਦੱਸਦੇ ਹੋਏ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਗੀਤਾਂ ਵਿੱਚ ਬੰਦੂਕ ਸੱਭਿਆਚਾਰ, ਅਪਰਾਧ, ਗੈਂਗਸਟਰ ਅਤੇ ਕਾਨੂੰਨ ਦਾ ਮਜ਼ਾਕ ਉਡਾਉਣ ਦੇ ਦੋਸ਼ ਹਨ।
ਮਿਲੀ ਜਾਣਕਾਰੀ ਅਨੁਸਾਰ ਇਤਰਾਜ਼ਯੋਗ ਗਾਣੇ (19) ਗਾਇਕ ਮਾਸੂਮ ਸ਼ਰਮਾ ਦੇ ਹਨ ਅਤੇ ਨਰਿੰਦਰ ਭਾਗਨਾ ਅਤੇ ਅਮਿਤ ਸੈਣੀ ਰੋਹਤਕੀਆ ਦੇ ਛੇ-ਛੇ ਗਾਣੇ ਸ਼ਾਮਲ ਹਨ। ਆਸ਼ੂ ਟਵਿੰਕਲ ਦੇ ਅੱਠ ਗਾਣੇ ਸੂਚੀ ਵਿੱਚ ਹਨ। ਮਨੀਸ਼ਾ ਸ਼ਰਮਾ ਦੇ ਸੱਤ ਗਾਣੇ (ਸਾਰੇ ਦੋਗਾਣੇ) ਮਾਰਕ ਕੀਤੇ ਗਏ ਹਨ। ਹਾਲਾਂਕਿ, ਪਾਬੰਦੀ ਲੱਗਣ ਤੋਂ ਪਹਿਲਾਂ ਹੀ ਇਨ੍ਹਾਂ ਗਾਣਿਆਂ ਨੂੰ ਸੋਸ਼ਲ ਮੀਡੀਆ ‘ਤੇ ਲੱਖਾਂ ਲੋਕਾਂ ਨੇ ਦੇਖਿਆ ਹੈ। ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਇਨ੍ਹਾਂ ਗੀਤਾਂ ਨੂੰ YouTube, Amazon Music, Spotify, Gaana ਅਤੇ JioSaavn ਵਰਗੇ ਔਨਲਾਈਨ ਪਲੇਟਫਾਰਮਾਂ ਤੋਂ ਹਟਾਉਣ ਲਈ ਕੰਮ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਇਹ ਪਾਬੰਦੀਸ਼ੁਦਾ ਗਾਣੇ ਨੌਜਵਾਨਾਂ ਨੂੰ ਅਸ਼ਲੀਲਤਾ, ਬੰਦੂਕ ਸੱਭਿਆਚਾਰ ਅਤੇ ਅਪਰਾਧ ਵੱਲ ਆਕਰਸ਼ਿਤ ਕਰ ਰਹੇ ਸਨ। ਅਜਿਹੇ ਗਾਣਿਆਂ ਦੀ ਸਮੱਗਰੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕੀਤੀ ਜਾਂਦੀ ਹੈ। ਕਿਉਕਿ ਅਜਿਹੇ ਗਾਣੇ ਨੌਜਵਾਨਾਂ ਦੇ ਮਨਾ ਨੂੰ ਪ੍ਰਭਾਵਿਤ ਕਰਦੇ ਹਨ। ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਇਤਰਾਜ਼ਯੋਗ ਸਮੱਗਰੀ ਪੇਸ਼ ਕਰਨ ਲਈ ਕੁਝ ਕਾਮੇਡੀਅਨਾਂ ‘ਤੇ ਪਾਬੰਦੀ ਲਗਾਈ ਸੀ। ਨੌਜਵਾਨਾਂ ਨੂੰ ਇਹ ਸਮਝਣ ਦੀ ਤਾਕੀਦ ਕੀਤੀ ਜਾਂਦੀ ਹੈ ਕਿ ਗੀਤਾਂ ਵਿੱਚ ਦਰਸਾਈਆਂ ਗਈਆਂ ਅਜਿਹੀਆਂ ਚੀਜ਼ਾਂ ਅਸਲ ਜ਼ਿੰਦਗੀ ਵਿੱਚ ਨਹੀਂ ਹੁੰਦੀਆਂ ਅਤੇ ਅਕਸਰ ਪੁਲਿਸ ਦੁਆਰਾ ਫੜੀਆਂ ਜਾਂਦੀਆਂ ਹਨ। ਨੌਜਵਾਨਾਂ ਨੂੰ ਅਜਿਹੇ ਜਾਲ ਵਿੱਚ ਨਹੀਂ ਫਸਣਾ ਚਾਹੀਦਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

