ਨਵੀਂ ਦਿੱਲੀ: ਭਾਰਤ ‘ਚ ਕੋਰੋਨਾ ਵਾਇਰਸ ਸੰਕਰਮਣ ਦੇ 67,708 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਸੰਕਰਮਿਤ ਹੋਏ ਲੋਕਾਂ ਦੀ ਕੁੱਲ ਗਿਣਤੀ ਵਧਕੇ 73.07 ਲੱਖ ਹੋ ਗਈ।
ਕੇਂਦਰੀ ਸਿਹਤ ਮੰਤਰਾਲੇ ਦੇ ਸਵੇਰੇ ਅੱਠ ਵਜੇ ਤੱਕ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਸੰਕਰਮਣ ਦੇ ਕੁੱਲ ਮਾਮਲੇ ਵਧ ਕੇ 73,07,097 ਹੋ ਗਏ ਹਨ। ਦੇਸ਼ ਵਿੱਚ ਪਿਛਲੇ 24 ਘੰਟੇ ‘ਚ 680 ਲੋਕਾਂ ਦੀ ਮੌਤ ਹੋ ਜਾਣ ਕਾਰਨ ਸੰਕਰਮਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧਕੇ 1,11,266 ਹੋ ਗਈ ਹੈ।
ਦੇਸ਼ ਵਿੱਚ ਕੋਵਿਡ ਕਾਰਨ ਮੌਤ ਦਰ ਡਿੱਗ ਕੇ 1.52 ਫ਼ੀਸਦੀ ਰਹਿ ਗਈ ਹੈ। ਹਾਲੇ 8,12,390 ਲੋਕ ਇਲਾਜ ਅਧੀਨ ਹਨ, ਜੋ ਸੰਕਮਿਤ ਹੋਏ ਕੁੱਲ ਲੋਕਾਂ ਦਾ 11.11 ਫ਼ੀਸਦੀ ਹੈ।
ਆਈਸੀਐਮਆਰ ਅਨੁਸਾਰ 14 ਅਕਤੂਬਰ ਤੱਕ ਕੁੱਲ 9,12,26,305 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਜਿਨ੍ਹਾਂ ‘ਚੋਂ ਬੁੱਧਵਾਰ ਨੂੰ 11,36,183 ਨਮੂਨਿਆਂ ਦੀ ਜਾਂਚ ਕੀਤੀ ਗਈ।
ਭਾਰਤ ‘ਚ ਕੋਵਿਡ-19 ਦੇ ਮਾਮਲੇ 7 ਅਗਸਤ ਨੂੰ 20 ਲੱਖ ਦਾ ਅੰਕੜਾ ਪਾਰ ਕਰ ਗਏ ਸਨ, ਜਦਕਿ 23 ਅਗਸਤ ਨੂੰ ਇਨ੍ਹਾਂ ਦੀ ਗਿਣਤੀ 30 ਲੱਖ, 5 ਸਤੰਬਰ ਨੂੰ 40 ਲੱਖ, 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ ਅਤੇ 11 ਅਕਤੂਬਰ ਨੂੰ 70 ਲੱਖ ਨੂੰ ਪਾਰ ਕਰ ਗਈ ਸੀ।