Delhi Pollution: ਦਿੱਲੀ ‘ਚ 69 ਫੀਸਦੀ ਪ੍ਰਦੂਸ਼ਣ ਬਾਹਰੋਂ ਆਉਂਦਾ ਹੈ: ਵਾਤਾਵਰਣ ਮੰਤਰੀ

Global Team
3 Min Read

ਨਵੀਂ ਦਿੱਲੀ: ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ਰਾਹੀਂ ਦਿੱਲੀ ਦੇ ਵਧਦੇ ਪ੍ਰਦੂਸ਼ਣ ਬਾਰੇ ਕਈ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ। ਵਾਤਾਵਰਨ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਕਾਰਨ ਗ੍ਰੇਪ-3 ਲਾਗੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਾਹਨਾਂ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਬੱਸਾਂ ਅਤੇ ਮੈਟਰੋ ਦੇ ਵਾਧੂ ਟਰਿੱਪ ਲਗਾਏ ਗਏ ਹਨ। ਇਸ ਦੇ ਨਾਲ ਹੀ ਸਕੂਲਾਂ ਦੀਆਂ ਛੁੱਟੀਆਂ ਸਬੰਧੀ ਉਨ੍ਹਾਂ ਕਿਹਾ ਕਿ ਸਕੂਲ 2 ਦਿਨਾਂ ਲਈ ਬੰਦ ਕੀਤੇ ਗਏ ਹਨ। ਉਸ ਤੋਂ ਬਾਅਦ ਐਤਵਾਰ ਹੈ ਤੇ ਸੋਮਵਾਰ ਨੂੰ ਪ੍ਰਦੂਸ਼ਣ ਦੀ ਸਥਿਤੀ ਨੂੰ ਦੇਖ ਕੇ ਅਗਲਾ ਫੈਸਲਾ ਲਿਆ ਜਾਵੇਗਾ।

ਇਸ ਤੋਂ ਇਲਾਵਾ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਕਈ ਫੈਸਲੇ ਲਏ ਗਏ ਹਨ, ਜਿਸ ਵਿੱਚ ਵੈਕਿਊਮ ਕਲੀਨਰ ਮਸ਼ੀਨਾਂ ਦੇ ਕੰਮਕਾਜ ਦਾ ਸਮਾਂ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਐਮਸੀਡੀ ਦੀਆਂ ਐਮਆਰਐਸ ਮਸ਼ੀਨਾਂ ਅਤੇ ਪਾਣੀ ਛਿੜਕਣ ਵਾਲੀਆਂ ਮਸ਼ੀਨਾਂ ਦਾ ਸਮਾਂ ਵੀ ਵਧਾ ਦਿੱਤਾ ਗਿਆ ਹੈ। ਇਹ ਮਸ਼ੀਨਾਂ ਹੁਣ 8 ਘੰਟੇ ਦੀ ਬਜਾਏ 12 ਘੰਟੇ ਸੜਕਾਂ ‘ਤੇ ਦਿਖਾਈ ਦੇਣਗੀਆਂ। ਵਾਤਾਵਰਨ ਮੰਤਰੀ ਨੇ ਦੱਸਿਆ ਕਿ ਹੌਟਸਪੌਟਸ ਤੋਂ ਇਲਾਵਾ ਹੁਣ ਪ੍ਰਦੂਸ਼ਣ ਘਟਾਉਣ ਲਈ ਮੋਬਾਈਲ ਐਂਟੀ ਸਮੋਗ ਗੰਨ ਦੀ ਵੀ ਵਰਤੋਂ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਵਾਤਾਵਰਣ ਮੰਤਰੀ ਨੇ ਦੱਸਿਆ ਕਿ ਹੁਣ ਦਿੱਲੀ ਤੋਂ ਵਾਹਨਾਂ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਜਨਤਕ ਟਰਾਂਸਪੋਰਟ ਦੇ ਗੇੜਿਆਂ ਦੀ ਗਿਣਤੀ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਵਿੱਚ 2400 ਬੱਸਾਂ ਦੇ ਗੇੜੇ ਵਧਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਟਰੋ ਦਿੱਲੀ ਵਿੱਚ 60 ਹੋਰ ਟਰਿੱਪ ਵੀ ਚਲਾਉਣ ਜਾ ਰਹੀ ਹੈ। ਗੋਪਾਲ ਰਾਏ ਨੇ ਦਿੱਲੀ ਦੇ ਲੋਕਾਂ ਨੂੰ ਪ੍ਰਦੂਸ਼ਣ ਘੱਟ ਕਰਨ ਵਿੱਚ ਹਿੱਸਾ ਪਾਉਣ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਉਹਨਾਂ ਨੇ ਪਾਬੰਦੀਆਂ ਦੀ ਅਸਲੀਅਤ ਦੀ ਜਾਂਚ ਕਰਨ ਲਈ ਜ਼ਮੀਨੀ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਉਣ ਵਾਲੇ 15 ਦਿਨ ਬਹੁਤ ਗੰਭੀਰ ਹੋਣ ਵਾਲੇ ਹਨ। ਵਾਤਾਵਰਣ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ, ਦਿੱਲੀ ‘ਚੋਂ ਪ੍ਰਦੂਸ਼ਣ ਨੂੰ ਦੂਰ ਕਰਨ ਲਈ ਲੋਕਾਂ ਨੂੰ ਸਰਕਾਰ ਦਾ ਸਾਥ ਦੇਣਾ ਪਵੇਗਾ। ਇਸ ਦੌਰਾਨ ਉਨ੍ਹਾਂ ਨੂੰ ਇਹ ਕਹਿੰਦੇ ਹੋਏ ਦੇਖਿਆ ਗਿਆ ਕਿ ਦਿੱਲੀ ਦਾ 69 ਫੀਸਦੀ ਪ੍ਰਦੂਸ਼ਣ ਬਾਹਰੋਂ ਆਉਂਦਾ ਹੈ। ਸਿਰਫ਼ 31 ਫ਼ੀਸਦੀ ਭਾਗੀਦਾਰੀ ਦਿੱਲੀ ਦੀ ਹੈ।

- Advertisement -

TAGGED:
Share this Article
Leave a comment