69 ਸਾਲਾ ਦੇ ਹੋਏ ਪੀਐਮ ਨਰਿੰਦਰ ਮੋਦੀ, ਦੁਨੀਆਂ ਭਰ ਤੋਂ ਆਈਆਂ ਸ਼ੁਭਕਾਮਨਾਵਾਂ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ 69ਵਾਂ ਜਨਮ ਦਿਨ ਮਨਾ ਰਹੇ ਹਨ। ਸ੍ਰੀ ਮੋਦੀ ਦੇ ਜਨਮ ਦਿਨ ‘ਤੇ ਸਿਆਸੀ ਨੇਤਾਵਾਂ ਦੇ ਨਾਲ ਨਾਲ ਪੂਰੇ ਦੇਸ਼ ਵਾਸੀਆਂ ਵੱਲੋਂ ਉਨ੍ਹਾਂ ਨੂੰ ਸੋਸ਼ਲ ਮੀਡੀਆ ਜਰੀਏ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਦੇਸ਼ ਦੇ ਉਪਰਾਸ਼ਟਰਪਤੀ ਵੈਂਕਈਆ ਨਾਇਡੂ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।

 

- Advertisement -

ਇਸ ਮੌਕੇ ਨਾਇਡੂ ਨੇ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਤਰੱਕੀ ਕਰ ਰਿਹਾ ਹੈ।

 

 

ਇਸ ਮੌਕੇ ਅਮਿਤ ਸ਼ਾਹ ਨੇ ਵਧਾਈ ਦਿੰਦਿਆਂ ਕਿਹਾ ਕਿ ਮੋਦੀ ਦੀ ਅਗਵਾਈ ‘ਚ ਉੱਭਰ ਰਹੇ ਭਾਰਤ ਨੇ ਵਿਸ਼ਵ ‘ਚ ਇੱਕ ਮਜਬੂਤ, ਸੁਰੱਖਿਅਤ ਅਤੇ ਵਿਸ਼ਾਲ ਰਾਸ਼ਟਰ ਦੇ ਰੂਪ ਵਿੱਚ ਆਪਣੀ ਪਹਿਚਾਣ ਬਣਾਈ ਹੈ। ਸ਼ਾਹ ਨੇ ਕਿਹਾ ਕਿ ਹਰ ਇੱਕ ਭਾਰਤੀ ਦੇ ਜੀਵਨ ‘ਚ ਖੁਸ਼ੀਆਂ ਲਿਆਉਣ ਲਈ ਤੁਹਾਡੀ ਮਿਹਨਤ ਅਤੇ ਸਕੰਲਪ ਦੀ ਭਾਵਨਾ ਸਾਡੇ ਲਈ ਪ੍ਰੇਰਨਾ ਸ੍ਰੋਤ ਹੈ। ਅਮਿਤ ਸ਼ਾਹ ਨੇ ਟਵੀਟ ਕਰਦਿਆਂ ਕਿਹਾ ਕਿ ਮੋਦੀ ਨੇ ਸੁਧਾਰਕ ਦੇ ਰੂਪ ਵਿੱਚ ਨਾ ਸਿਰਫ ਰਾਜਨੀਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ ਬਲਕਿ ਆਰਥਿਕ ਸੁਧਾਰਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਕੱਢ ਕੇ ਸਾਰਿਆਂ ਨੂੰ ਮਾਣ ਮਹਿਸੂਸ ਕਰਵਾਇਆ ਹੈ।

 

 

 

ਇੱਧਰ ਦੂਜੇ ਪਾਸੇ ਰੱਖਿਆ ਮੰਤਰੀ ਵੈਂਕਈਆ ਨਾਇਡੂ ਨੇ ਮੋਦੀ ਨੂੰ ਵਧਾਈਆਂ ਦਿੰਦੇ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾਂ ਕੀਤੀ।

Share this Article
Leave a comment