ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਵੀ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ (Haryana AAP 6th List)। ਪਾਰਟੀ ਨੇ ਬੁੱਧਵਾਰ ਰਾਤ ਨੂੰ ਛੇਵੀਂ ਸੂਚੀ ਜਾਰੀ ਕੀਤੀ, ਜਿਸ ਵਿੱਚ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਹੁਣ ਤੱਕ ਕੁੱਲ 89 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ। ਦਰਅਸਲ ਅੱਜ ਹਰਿਆਣਾ ਵਿੱਚ ਨਾਮਜ਼ਦਗੀ ਦਾ ਆਖਰੀ ਦਿਨ ਹੈ।
ਅਜਿਹੇ ‘ਚ ਸਾਰੀਆਂ ਪਾਰਟੀਆਂ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ‘ਚ ਰੁੱਝੀਆਂ ਹੋਈਆਂ ਹਨ। ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਚੌਥੀ ਅਤੇ ਪੰਜਵੀਂ ਸੂਚੀ ਵੀ ਜਾਰੀ ਕੀਤੀ ਸੀ। ਛੇਵੀਂ ਲਿਸਟ ਵੀ ਰਾਤ ਨੂੰ ਹੀ ਸਾਹਮਣੇ ਆ ਗਈ।
‘ਆਪ’ ਨੇ ਮੰਗਲਵਾਰ ਨੂੰ ਚੌਥੀ ਅਤੇ ਬੁੱਧਵਾਰ ਨੂੰ ਪੰਜਵੀਂ ਸੂਚੀ ਜਾਰੀ ਕੀਤੀ ਸੀ। ‘ਆਪ’ ਨੇ ਕਵਿਤਾ ਦਲਾਲ ਨੂੰ ਜੁਲਾਨਾ ਤੋਂ ਕਾਂਗਰਸ ਉਮੀਦਵਾਰ ਅਤੇ ਓਲੰਪੀਅਨ ਵਿਨੇਸ਼ ਫੋਗਾਟ ਦੇ ਖਿਲਾਫ ਮੈਦਾਨ ‘ਚ ਉਤਾਰਿਆ ਹੈ। ਪਾਰਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਲਾਡਵਾ ਸੀਟ ਤੋਂ ਭਾਜਪਾ ਉਮੀਦਵਾਰ ਨਾਇਬ ਸਿੰਘ ਸੈਣੀ ਦੇ ਮੁਕਾਬਲੇ ਜੋਗਾ ਸਿੰਘ ਨੂੰ ਟਿਕਟ ਦਿੱਤੀ ਹੈ।
Haryana elections | AAP releases 6th list of 19 candidates. The party has released a list of 89 candidates so far. pic.twitter.com/E8TGF3jJUe
— ANI (@ANI) September 12, 2024
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਦੀ ਗੱਲ ਬੇਸ਼ੱਕ ਚੱਲ ਰਹੀ ਸੀ ਪਰ ਦੋਵਾਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ।ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ 90 ਸੀਟਾਂ ਲਈ 5 ਅਕਤੂਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।