ਇਕ ਹਸਪਤਾਲ ‘ਚ 24 ਘੰਟੇ ਅੰਦਰ 7 ਕੋਰੋਨਾ ਮਰੀਜ਼ਾਂ ਦੀ ਮੌਤ, ਪੀੜਤ ਪਰਿਵਾਰਾਂ ਨੇ ਕੀਤਾ ਹੰਗਾਮਾ

TeamGlobalPunjab
1 Min Read

ਮੁੰਬਈ: ਦੇਸ਼ ਦੇ ਵਿਚ ਕੋਰੋਨਾਵਾਇਰਸ ਦਾ ਪ੍ਰਸਾਰ ਲਗਾਤਾਰ ਵਧਦਾ ਜਾ ਰਿਹਾ ਹੈ। ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਵਿਚਾਲੇ ਸਿਹਤ ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹ ਹੋ ਰਹੇ ਹਨ। ਦਰਅਸਲ ਇੱਥੇ ਪਾਲਘਰ ਜ਼ਿਲ੍ਹੇ ਦੇ ਨਾਲਾਸੋਪਾਰਾ ਦੇ ਇਕ ਹਸਪਤਾਲ ਵਿਚ ਇਕ ਦਿਨ ਵਿਚ 7 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਹਸਪਤਾਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਜੰਮ ਕੇ ਹੰਗਾਮਾ ਕੀਤਾ ਗਿਆ। ਪੀੜਤ ਪਰਿਵਾਰਾਂ ਦਾ ਇਲਜ਼ਾਮ ਹੈ ਕਿ ਹਸਪਤਾਲ ‘ਚ ਆਕਸੀਜਨ ਦੀ ਕਮੀ ਦੇ ਕਾਰਨ ਲੋਕਾਂ ਦੀ ਮੌਤ ਹੋ ਰਹੀ ਹੈ। ਜਦਕਿ ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਾਰੇ ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। ਡਾਕਟਰਾਂ ਵੱਲੋਂ ਪੂਰੀ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਪਰਿਵਾਰ ਵਾਲਿਆਂ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਹਸਪਤਾਲ ਪ੍ਰਸ਼ਾਸਨ ਅਤੇ ਡਾਕਟਰਾਂ ਦੀ ਲਾਪਰਵਾਹੀ ਕਾਰਨ ਇਹ ਘਟਨਾ ਵਾਪਰੀ ਹੈ। ਮਾਹੌਲ ਭਖ਼ਦਾ ਦੇਖ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਸਮਝਾ ਕੇ ਇਸ ਮਾਮਲੇ ਨੂੰ ਠੰਢਾ ਕਰਵਾਇਆ ਗਿਆ।

Share this Article
Leave a comment