ਕੇਂਦਰ ਸਰਕਾਰ ਦੇ ਨਵੇਂ ਖੇਤੀ ਬਿੱਲਾਂ ਕਰਕੇ ਸੂਬੇ ’ਚ 7 ਲੱਖ ਲੋਕ ਹੋਣਗੇ ਬੇਰੁਜ਼ਗਾਰ: ਵਿਜੈ ਇੰਦਰ ਸਿੰਗਲਾ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆੜਤੀਆ ਭਾਈਚਾਰੇ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਬਿਲਾਂ ਦਾ ਜ਼ੋਰਦਾਰ ਵਿਰੋਧ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨਾਂ ਬਿੱਲਾਂ ਨਾਲ ਮੋਦੀ ਸਰਕਾਰ ਆੜਤੀਆਂ ਤੇ ਕਿਸਾਨਾਂ ਦਾ ਗਲਾ ਘੁੱਟਣਾ ਚਾਹੁੰਦੀ ਹੈ। ਪੰਜਾਬ ਭਰ ਤੋਂ ਆਏ ਆੜਤੀਆ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਗੱਲ ਮਾਣ ਨਾਲ ਕਹਿ ਸਕਦੇ ਹਾਂ ਕਿ ਆੜਤੀਏ ਸਰਕਾਰ ਅਤੇ ਕਿਸਾਨਾਂ ਵਿਚਕਾਰ ਸਭ ਤੋਂ ਮਜ਼ਬੂਤ ਕੜੀ ਦਾ ਕੰਮ ਕਰਦੇ ਹਨ ਅਤੇ ਆੜਤੀਆਂ ਵੱਲੋਂ ਅਨਾਜ ਮੰਡੀਆਂ ’ਚ ਮਰਿਆਦਾ ਤੇ ਕਦਰਾਂ ਕੀਮਤਾਂ ਦਾ ਰਾਖੀ ਕੀਤੀ ਜਾਂਦੀ ਹੈ। ਜੇਕਰ ਕੇਂਦਰ ਦੀ ਸਰਕਾਰ ਵੱਲੋਂ ਇਨਾਂ ਬਿੱਲਾਂ ਨੂੰ ਵਾਪਸ ਨਾ ਲਿਆ ਗਿਆ ਤਾਂ ਮਜ਼ਬੂਰਨ ਆੜਤੀਆਂ ਨੂੰ ਵੀ ਸੜਕਾਂ ’ਤੇ ਆ ਕੇ ਇਨਾਂ ਦਾ ਵਿਰੋਧ ਕਰਨਾ ਪਵੇਗਾ।

ਸਿੰਗਲਾ ਨੇ ਆੜਤੀਆ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਕਿ ਪਾਰਲੀਮੈਂਟ ਸਟ੍ਰੀਟ ’ਚ ਰੋਸ ਰੈਲੀ ਕਰਨ ਦੇ ਨਾਲ-ਨਾਲ ਕਿਸਾਨਾਂ ਨਾਲ ਮਿਲ ਕੇ ਉੱਤਰੀ ਭਾਰਤ ’ਚ ਚੱਕਾ ਜਾਮ ਕੀਤਾ ਜਾਵੇ ਤਾਂ ਜੋ ਇਨਾਂ ਕਾਲੇ ਬਿੱਲਾਂ ਵਿਰੁੱਧ ਰੋਸ ਦਰਜ ਕਰਵਾਇਆ ਜਾ ਸਕੇ। ਇਸ ਮੌਕੇ ਉਨਾਂ ਇਹ ਵੀ ਅਪੀਲ ਕੀਤੀ ਕਿ ਰੋਸ ਮੁਜ਼ਾਹਰਾ ਕਰਨ ਮੌਕੇ ਸਿਹਤ ਵਿਭਾਗ ਵੱਲੋਂ ਕੋਵਿਡ-19 ਦੀ ਲਪੇਟ ’ਚ ਆਉਣ ਤੋਂ ਬਚਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਹੀ ਢੰਗ ਨਾਲ ਪਾਲਣਾ ਵੀ ਜ਼ਰੂਰ ਕੀਤੀ ਜਾਵੇ।

ਉਨ੍ਹਾਂ ਕਿਹਾ ਕੇਂਦਰ ਸਰਕਾਰ ਦੇ ਇਨ੍ਹਾਂ ਨਵੇਂ ਖੇਤੀ ਬਿੱਲਾਂ ਦੇ ਲਾਗੂ ਹੋਣ ਨਾਲ ਸਿਰਫ਼ ਪੰਜਾਬ ਸੂੁਬੇ ਦੇ ਹੀ 7 ਲੱਖ ਲੋਕ ਬੇਰੁਜ਼ਗਾਰ ਹੋ ਜਾਣਗੇ ਕਿਉਕਿ ਇਨ੍ਹਾਂ ਦੀ ਵਜਾ ਕਰਕੇ ਅਨਾਜ ਮੰਡੀਆਂ ਦੇ ਖ਼ਤਮ ਹੋਣ ਦਾ ਵੱਡਾ ਖ਼ਦਸ਼ਾ ਹੈ। ਉਨਾਂ ਕਿਹਾ ਕਿ ਜੇਕਰ ਇੱਕ ਵਾਰ ਰਵਾਇਤੀ ਮੰਡੀਆਂ ਬੰਦ ਹੋ ਗਈਆਂ ਤਾਂ ਵੱਡੇ ਤੇ ਬੇਇਮਾਨ ਵਪਾਰੀਆਂ ਵੱਲੋਂ ਕਿਸਾਨਾਂ ਦੀ ਲੁੱਟ ਕਰਨੀ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਉਨਾਂ ਦੀ ਉਪਜ ਨਿਰਧਾਰਤ ਮੁੱਲ ਤੋਂ ਵੀ ਹੇਠਾਂ ਖਰੀਦੀ ਜਾਵੇਗੀ। ਇਸ ਦੇ ਨਾਲ ਹੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਮੰਡੀ ਸਿਸਟਮ ਤੋੜਨ ਲਈ ਜਾਰੀ ਕੀਤੇ ਗਏ ਇਨ੍ਹਾਂ ਬਿੱਲਾਂ ਨੂੰ ਲਾਗੂ ਹੋਣ ਤੋਂ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Share This Article
Leave a Comment