ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਪੁਲਿਸ ਮੁਲਾਜ਼ਮਾਂ ਖਿਲਾਫ ਕੀਤੀ ਕਾਰਵਾਈ

Global Team
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ‘ਚ  ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ‘ਤੇ ਬਣਾਈ ਗਈ ਐਸਆਈਟੀ ਨੇ 7 ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ੀ ਮੰਨਿਆ। ਜਿਸ ਤੋਂ ਬਾਅਦ ਸਾਰਿਆਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਹੁਕਮ ਸੂਬੇ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਸ਼ੁੱਕਰਵਾਰ ਦੇਰ ਰਾਤ ਜਾਰੀ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਦੇ ਅਧਿਕਾਰੀ ਸ਼ਾਮਲ ਹਨ।

ਇਸ ਵਿਚ ਡੀਐਸਪੀ ਗੁਰਸ਼ੇਰ ਸਿੰਘ (ਅੰਮ੍ਰਿਤਸਰ ਸਥਿਤ 9 ਬਟਾਲੀਅਨ), ਡੀਐਸਪੀ ਸਮਰ ਵਨੀਤ, ਸਬ ਇੰਸਪੈਕਟਰ ਰੀਨਾ (ਸੀਆਈਏ ਖਰੜ ਵਿੱਚ ਤਾਇਨਾਤ), ਸਬ ਇੰਸਪੈਕਟਰ ਜਗਤਪਾਲ ਜਾਂਗੂ (ਏਜੀਟੀਐਫ ਵਿੱਚ ਤਾਇਨਾਤ), ਸਬ ਇੰਸਪੈਕਟਰ ਸ਼ਗਨਜੀਤ ਸਿੰਘ (ਏਜੀਟੀਐਫ), ਏਐਸਆਈ ਮੁਖਤਿਆਰ ਸਿੰਘ ਅਤੇ ਹੈੱਡ ਕਾਂਸਟੇਬਲ ਓਮ ਸ਼ਾਮਲ ਹਨ।

ਦੱਸ ਦਈਏ ਕਿ ਜਾਂਚ ਤੋਂ ਬਾਅਦ ਐੱਸਆਈਟੀ ਨੇ ਰਾਜਸਥਾਨ ਪੁਲਿਸ ਨੂੰ ਸਬੂਤ ਦਿੱਤੇ ਸਨ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਉਸ ਸਮੇਂ ਹੋਈ ਸੀ ਜਦੋਂ ਉਹ ਜੈਪੁਰ ਸੈਂਟਰਲ ਜੇਲ੍ਹ ਵਿੱਚ ਸੀ। ਇਸ ਤੋਂ ਬਾਅਦ ਜੈਪੁਰ ‘ਚ ਮਾਮਲਾ ਦਰਜ ਕੀਤਾ ਗਿਆ। ਬਾਅਦ ‘ਚ ਜੈਪੁਰ ‘ਚ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਉਸ ਸਮੇਂ ਕੀਤੀ ਗਈ ਸੀ ਜਦੋਂ ਉਹ ਪੰਜਾਬ ਦੀ ਜੇਲ੍ਹ ਵਿੱਚ ਸੀ। ਇਸ ਦੇ ਅਧਾਰ ‘ਤੇ ਹੁਣ ਪੰਜਾਬ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment