ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਇਕ ਵਾਰ ਮੁੜ ਫੇਰਬਦਲ ਕੀਤਾ ਹੈ। ਸਰਕਾਰ ਨੇ 2 ਐਸਐਸਪੀ ਸਣੇ 7 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ, ਪੀਪੀਐੱਸ ਅਫ਼ਸਰ ਵਰਿੰਦਰ ਸਿੰਘ ਬਰਾੜ ਨੂੰ ਫ਼ਾਜ਼ਿਲਕਾ ਦਾ ਐੱਸਐੱਸਪੀ ਲਾਇਆ ਗਿਆ ਹੈ, ਜਦੋਂਕਿ ਫਾਜ਼ਿਲਕਾ ਦੇ ਪਹਿਲੇ ਐੱਸਐੱਸਪੀ ਮਨਜੀਤ ਸਿੰਘ ਨੂੰ ਐੱਸਓਜੀ ਪਟਿਆਲਾ ਦਾ ਕਮਾਂਡੈਂਟ ਲਾਇਆ ਗਿਆ ਹੈ। SBS ਨਗਰ ਦੇ SSP ਅਖਿਲ ਚੌਧਰੀ ਦਾ ਤਬਾਦਲਾ ਕਰਕੇ ਚੰਡੀਗੜ੍ਹ ਸੀਪੀਓ ਵਿੱਚ ਏਆਈਜੀ ਪਰਸਨਲ ਨਿਯੁਕਤ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।