ਕੈਨੇਡਾ ‘ਚ 700 ਭਾਰਤੀ ਵਿਦਿਆਰਥੀਆਂ ਨੂੰ ਮਿਲੀਆਂ ਡਿਪੋਰਟ ਹੋਣ ਦੀਆਂ ਚਿੱਠੀਆਂ

Rajneet Kaur
2 Min Read

ਟੋਰਾਂਟੋ : ਕੈਨੇਡੀਅਨ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ 700 ਵਿਦਿਆਰਥੀਆਂ ਨੂੰ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ ਡਿਪੋਰਟ ਕਰਨ ਦੀਆਂ ਚਿੱਠੀਆਂ ਜਾਰੀ ਕੀਤੀਆਂ ਹਨ। ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ‘ਚ ਦਾਖਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ।

ਟੋਰਾਂਟੋ ਦੀ ਵੈੱਬਸਾਈਟ indian arrative.com ਦੀ ਰਿਪੋਰਟ ਅਨੁਸਾਰ ਬਾਰ੍ਹਵੀਂ ਪਾਸ ਕਰਨ ਤੋਂ ਬਾਅਦ ਬ੍ਰਿਜੇਸ਼ ਮਿਸ਼ਰਾ ਦੀ ਅਗਵਾਈ ਵਾਲੇ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼, ਜਲੰਧਰ ਰਾਹੀਂ ਲਗਪਗ 700 ਵਿਦਿਆਰਥੀਆਂ ਨੇ ਸਟੱਡੀ ਵੀਜ਼ਾ ਲਈ ਅਪਲਾਈ ਕੀਤਾ। ਇਹ ਵੀਜ਼ਾ ਅਰਜ਼ੀਆਂ 2018 ਤੋਂ 2022 ਤਕ ਦਾਇਰ ਕੀਤੀਆਂ ਗਈਆਂ ਸਨ।

ਦਸ ਦਈਏ ਕਿ ਜਿਹੜੇ ਵਿਦਿਆਰਥੀਆਂ ਨੂੰ ਚਿੱਠੀਆਂ ਜਾਰੀ ਹੋਈਆਂ ਹਨ ਉਨ੍ਹਾਂ ਵਿਦਿਆਰਥੀਆਂ ਨੇ ਜਲੰਧਰ ਸਥਿਤ ਇਕ ਐਜੂਕੇਸ਼ਨ ਮਾਈਗਰੇਸ਼ਨ ਸੇਵਾ ਕੇਂਦਰ ਰਾਹੀਂ ਸਟੂਡੈਂਟ ਵੀਜ਼ਾ ਲਈ ਅਪਲਾਈ ਕੀਤਾ ਸੀ। ਇਹਨਾਂ ਵਿਦਿਆਰਥੀਆਂ ਨੇ ਹੰਬਰ ਕਾਲਜ ਵਿਚ ਦਾਖਲੇ ਵਾਸਤੇ 16 ਤੋਂ 20 ਲੱਖ ਰੁਪਏ ਪ੍ਰਤੀ ਵਿਦਿਆਰਥੀ ਦਿੱਤੇ ਸਨ ਤੇ ਹਵਾਈ ਟਿਕਟ ਤੇ ਸਕਿਓਰਿਟੀ ਖਰਚਾ ਵੱਖਰਾ ਸੀ।

700 ਵਿਦਿਆਰਥੀਆਂ ਨੂੰ ਇਹ ਡਿਪੋਰਟ ਹੋਣ ਦੀਆਂ ਚਿੱਠੀਆਂ ਜਾਰੀ ਹੋਈਆਂ ਸਨ ਜਦੋਂ ਇੰਨ੍ਹਾਂ ਨੇ ਜਲੰਧਰ ਵਿਚਲੇ ਏਜੰਟ ਦੇ ਦਫ਼ਤਰ ਨਾਲ ਸੰਪਰਕ ਕੀਤਾ ਤਾਂ ਦਫ਼ਤਰ ਨੂੰ ਤਾਲਾ ਲੱਗਿਆ ਹੋਇਆ ਸੀ ਅਤੇ ਏਜੰਟ ਨਾਲ ਸੰਪਰਕ ਵੀ ਨਹੀਂ ਹੋ ਰਿਹਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment