ਮੈਲਬੌਰਨ: ਭਾਰਤ ਦੇ ਬੇਂਗਲੁਰੂ ‘ਚ ਫਸੇ 73 ਸਾਲਾ ਆਸਟ੍ਰੇਲੀਆਈ ਨਾਗਰਿਕ ਗੈਰੀ ਨਿਊਮਨ ਨੇ ਸਿਡਨੀ ਦੀ ਅਦਾਲਤ ‘ਚ ਸੰਘੀ ਸਰਕਾਰ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਆਸਟ੍ਰੇਲੀਆ ਸਰਕਾਰ ਨੇ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸਦੇ ਨਾਲ ਹੀ ਧਮਕੀ ਵੀ ਦਿੱਤੀ ਜਾ ਰਹੀ ਹੈ ਕਿ ਦੇਸ਼ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ।
ਪਿਛਲੇ ਸਾਲ ਮਾਰਚ ਮਹੀਨੇ ਤੋਂ ਬੇਂਗਲੁਰੂ ‘ਚ ਫਸੇ ਗੈਰੀ ਨਿਊਮਨ ਦੇ ਵਕੀਲਾਂ ਨੇ ਸਿਡਨੀ ਦੀ ਅਦਾਲਤ ਵਿਚ ਦਲੀਲ ਦਿੱਤੀ ਹੈ ਕਿ ਪਾਬੰਦੀ ਗੈਰ ਸੰਵਿਧਾਨਕ ਹੈ। ਆਸਟ੍ਰੇਲੀਅਨ ਸਰਕਾਰ ਨੇ ਇਤਿਹਾਸ ਵਿਚ ਪਹਿਲੀ ਵਾਰ ਆਪਣੇ ਉਹਨਾਂ ਨਾਗਰਿਕਾਂ ‘ਤੇ ਸਵਦੇਸ਼ ਵਾਪਸੀ ‘ਤੇ ਰੋਕ ਲਗਾ ਦਿੱਤੀ ਹੈ ਜਿਨ੍ਹਾਂ ਨੇ ਆਸਟ੍ਰੇਲੀਆ ਪਰਤਣ ਤੋਂ ਪਹਿਲਾਂ 14 ਦਿਨ ਦਾ ਸਮਾਂ ਭਾਰਤ ਵਿਚ ਬਿਤਾਇਆ ਹੈ।
ਇਸ ਤੋਂ ਇਲਾਵਾ ਸਰਕਾਰ ਨੇ ਫੈਸਲਾ ਲਿਆ ਹੈ ਕਿ ਦੇਸ਼ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ‘ਤੇ ਮੁਕੱਦਮਾ ਚਲਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਪੰਜ ਸਾਲ ਤੱਕ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ।