ਨਿਊਜ਼ ਡੈਸਕ: ਦੱਖਣ ਦੇ ਸਟਾਰ ਅਭਿਨੇਤਾ ਅਤੇ ਦਿੱਗਜ ਸਟਾਰ ਰਜਨੀਕਾਂਤ ਨੂੰ ਸੋਮਵਾਰ ਦੇਰ ਰਾਤ ਚੇਨਈ ਦੇ ਅਪੋਲੋ ਗ੍ਰੀਮਜ਼ ਰੋਡ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦਈਏ ਕਿ ਪੇਟ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ । ਡਾਕਟਰਾਂ ਨੇ ਦੱਸਿਆ ਕਿ 73 ਸਾਲਾ ਅਦਾਕਾਰ ਦੀ ਹਾਲਤ ਸਥਿਰ ਹੈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਅਦਾਕਾਰ ਦੀ ਇੰਟਰਵੈਂਸ਼ਨਲ ਕਾਰਡੀਓਲੋਜਿਸਟ ਡਾਕਟਰ ਸਾਈ ਸਤੀਸ਼ ਦੀ ਟੀਮ ਦੁਆਰਾ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਚੇਨਈ ਪੁਲਿਸ ਨੇ ਦੱਸਿਆ ਕਿ ਰਜਨੀਕਾਂਤ ਨੂੰ ਚੇਨਈ ਦੇ ਅਪੋਲੋ ਗ੍ਰੀਮਜ਼ ਰੋਡ ਹਸਪਤਾਲ ਲਿਜਾਇਆ ਗਿਆ। ਪੇਟ ‘ਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਰਾਤ ਰਜਨੀਕਾਂਤ ਦੀ ਸਿਹਤ ਵਿਗੜ ਗਈ ਅਤੇ ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਹਾਲਾਂਕਿ ਫਿਲਹਾਲ ਉਹ ਸਥਿਰ ਹੈ ਅਤੇ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੇ ਨਾਲ ਹੈ।
ਰਜਨੀਕਾਂਤ ਦੀ ਪਤਨੀ ਲਤਾ ਨੇ ਸੁਪਰਸਟਾਰ ਦੀ ਸਿਹਤ ਸਬੰਧੀ ਅਪਡੇਟ ਦਿੱਤਾ ਹੈ। ਉਨ੍ਹਾਂ ਨੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ, ਸਿਰਫ ਇੰਨਾ ਕਿਹਾ ਕਿ ਹੁਣ ਸਭ ਕੁਝ ਠੀਕ ਹੈ। ਸੁਪਰਸਟਾਰ ਦਾ ਇੱਕ ਦਹਾਕਾ ਪਹਿਲਾਂ ਸਿੰਗਾਪੁਰ ਵਿੱਚ ਗੁਰਦਾ ਟ੍ਰਾਂਸਪਲਾਂਟ ਹੋਇਆ ਸੀ ਅਤੇ ਹਾਲ ਹੀ ਵਿੱਚ, ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਰਾਜਨੀਤੀ ਤੋਂ ਸੰਨਿਆਸ ਲੈ ਲਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।