ਨਵੀਂ ਦਿੱਲੀ : ਭਾਰਤ ‘ਚ ਜਾਨਲੇਵਾ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਨਾਲ ਇਹ ਅੰਕੜਾਂ ਵੱਧ ਕੇ 93 ਤੱਕ ਪਹੁੰਚ ਗਿਆ ਹੈ। ਜਿਨ੍ਹਾਂ ਵਿਚੋਂ ਹੁਣ ਤੱਕ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੇ ਵੱਧਦੇ ਖਤਰੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਕੋਰੋਨਾ (COVID-19) ਨੂੰ ਲੈ ਕੇ ਰਾਸ਼ਟਰੀ ਆਫ਼ਤ ਦਾ ਐਲਾਨ ਕਰ ਦਿੱਤਾ ਹੈ।
ਇਸ ‘ਚ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਯਾਨੀ ਅੱਜ ਸਾਰਕ ਦੇਸ਼ਾਂ ਦੇ ਨੇਤਾਵਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੋਰੋਨਾ ਸੰਕਟ ਬਾਰੇ ਗੱਲਬਾਤ ਕਰਨਗੇ। ਇਸ ਵੀਡੀਓ ਕਾਨਫਰੰਸ ‘ਚ ਪਾਕਿਸਤਾਨ, ਨੇਪਾਲ, ਅਫਗਾਨਿਸਤਾਨ, ਸ੍ਰੀਲੰਕਾ, ਮਾਲਦੀਵ, ਬੰਗਲਾਦੇਸ਼ ਅਤੇ ਭੂਟਾਨ ਦੇ ਨੇਤਾ ਸ਼ਾਮਲ ਹੋਣਗੇ। ਉਧਰ ਦੂਜੇ ਪਾਸੇ ਕੇਂਦਰ ਸਰਕਾਰ ਨੇ ਰਾਸ਼ਟਰਪਤੀ ਭਵਨ ਵਿਖੇ 3 ਅਪ੍ਰੈਲ ਨੂੰ ਹੋਣ ਵਾਲੇ ਪਦਮ ਪੁਰਸਕਾਰ ਸਮਾਰੋਹ ਨੂੰ ਵੀ ਮੁਲਤਵੀ ਕਰ ਦਿੱਤਾ ਹੈ।
ਸ਼ਨੀਵਾਰ ਤੱਕ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 26 ਸੰਕਰਮਿਤ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਇਸ ਦੇ ਸੰਕਰਮਣ ਨੂੰ ਰੋਕਣ ਲਈ ਰਾਜ ਰਾਜ ਦੇ ਸਾਰੇ ਸ਼ਾਪਿੰਗ ਮਾਲ ਨੂੰ 31 ਮਾਰਚ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਰਾਜ ਵਿੱਚ ਸਿਨੇਮਾ ਹਾਲ ਅਤੇ ਸਕੂਲ ਪਹਿਲਾਂ ਹੀ ਬੰਦ ਕਰ ਦਿੱਤੇ ਗਏ ਹਨ।
ਜਾਨਲੇਵਾ ਕੋਰੋਨਾ ਵਾਇਰਸ (COVID-19) ਹੁਣ ਤੱਕ ਦੁਨੀਆ ਦੇ 149 ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਤਾਜਾ ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ (COVID-19) ਨਾਲ ਹੁਣ ਤੱਕ 5,819 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 1.55 ਲੱਖ ਤੋਂ ਵੱਧ ਲੋਕਾਂ ਇਸ ਵਾਇਰਸ ਨਾਲ ਸੰਕਰਮਿਤ ਹਨ।
- Advertisement -