ਚੰਡੀਗੜ੍ਹ: ਖੁਰਾਕ ਸੁਰੱਖਿਆ ਦੇ ਲਾਭ ਤੇਜ਼ੀ ਨਾਲ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਵਾਜਿਬ ਮੁੱਲ ਦੀਆਂ ਦੁਕਾਨਾਂ (ਫੇਅਰ ਪ੍ਰਾਈਸ ਸ਼ਾਪ) ਅਲਾਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਦੱਸਿਆ ਕਿ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਜੀਐਫਐਸਸੀਜ਼) ਵੱਲੋਂ ਫੇਅਰ ਪ੍ਰਾਈਸ ਸ਼ਾਪਸ ਦੀ ਅਲਾਟਮੈਂਟ ਲਈ ਚਾਹਵਾਨ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ।

