ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਪਿੰਡ ਪੈਸਰਾਂ ‘ਚ 1 ਕੋਰੋਨਾ ਵਾਇਰਸ ਦੇ ਹੋਰ ਮਰੀਜ਼ ਦੀ ਅੱਜ ਪੁਸ਼ਟੀ ਹੋਈ ਹੈ। ਦੱਸਿਆ ਜਾ ਰਿਹਾ ਕਿ ਪਿੰਡ ਪੈਂਸਰਾ ਦੇ 61 ਸਾਲਾ ਵਿਅਕਤੀ ਹਰਜਿੰਦਰ ਸਿੰਘ ਦੀ ਕੋਰੋਨਾ ਵਾਇਰਸ ਸਬੰਧੀ ਪਹਿਲੀ ਰਿਪੋਰਟ ਨੈਗੇਟਿਵ ਆਈ ਸੀ ਤੇ ਹੁਣ ਦੂਜੀ ਰਿਪੋਰਟ ਵਿਚ ਉਹ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ਵਿੱਚ ਮਰੀਜ਼ਾਂ ਦੀ ਗਿਣਤੀ ਵਧ ਕੇ 47 ਹੋ ਗਈ ਹੈ ਤੇ ਹੁਣ ਤੱਕ 5 ਮੌਤਾਂ ਹੋ ਚੁੱਕੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਐੱਸ.ਡੀ.ਐੱਮ. ਹਰਬੰਸ ਸਿੰਘ ਨੇ ਦੱਸਿਆ ਕਿ ਸਬ-ਡਵੀਜ਼ਨ ਗੜ੍ਹਸ਼ੰਕਰ ਦੇ ਪਿੰਡ ਪੈਂਸਰਾ ਦੇ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਵੇਰ ਤੋਂ ਹੀ ਪਿੰਡ ਪੈਂਸਰਾ ਨੂੰ ਸੀਲ ਕਰ ਦਿੱਤਾ ਗਿਆ ਹੈ।