24 ਘੰਟਿਆਂ ‘ਚ ਭਾਰਤ ਅੰਦਰ 768 ਨਵੇਂ ਮਾਮਲੇ ਆਏ ਸਾਹਮਣੇ, 36 ਮੌਤਾਂ !

TeamGlobalPunjab
1 Min Read

ਨਵੀ ਦਿੱਲੀ : ਦੁਨੀਆ ਭਰ ਵਿਚ ਇਕ ਲੱਖ ਤੋਂ ਵੱਧ ਲੋਕਾਂ ਦੀ ਜਾਨ ਲੈਣ ਵਾਲਾ ਕੋਰੋਨਾਵਾਇਰਸ ਭਾਰਤ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਭਾਰਤ ਵਿਚ ਹੁਣ ਤੱਕ ਇਸ ਕਾਰਨ 242 ਵਿਅਕਤੀਆਂ ਦੀ ਮੌਤ ਹੋਈ ਹੈ ਅਤੇ ਕੋਰੋਨਾ ਇਨਫੈਕਸ਼ਨ ਦੇ 7529 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ ਕੁੱਲ 768 ਨਵੇਂ ਕੇਸ ਸਾਹਮਣੇ ਆਏ ਹਨ ਅਤੇ 36 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, ਕੁਝ ਰਾਹਤ ਮਿਲੀ ਹੈ ਕਿ ਹੁਣ ਤੱਕ 653 ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।
ਦੱਸ ਦੇਈਏ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ ਸ਼ਨੀਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਬੈਠਕ ਵਿਚ ਬਹੁਤੇ ਮੁੱਖ ਮੰਤਰੀਆਂ ਨੇ ਲੌਕ ਡਾਊਨ ਵਧਾਉਣ ਦੀ ਸਲਾਹ ਦਿਤੀ। ਗੱਲਬਾਤ ਵਿਚ ਸ਼ਾਮਲ ਮੁੱਖ ਮੰਤਰੀਆਂ ਵਿਚ ਪੰਜਾਬ ਤੋਂ ਕੈਪਟਨ ਅਮਰਿੰਦਰ ਸਿੰਘ, ਪੱਛਮੀ ਬੰਗਾਲ ਤੋਂ ਮਮਤਾ ਬੈਨਰਜੀ, ਮਹਾਰਾਸ਼ਟਰ ਤੋਂ ਊਧਵ ਠਾਕਰੇ, ਉੱਤਰ ਪ੍ਰਦੇਸ਼ ਤੋਂ ਯੋਗੀ ਆਦਿਤਿਆਨਾਥ, ਹਰਿਆਣਾ ਦੇ ਮਨੋਹਰ ਲਾਲ , ਤੇਲੰਗਾਨਾ ਦੇ ਕੇ ਚੰਦਰਸ਼ੇਖਰ ਰਾਓ ਅਤੇ ਬਿਹਾਰ ਦੇ ਨਿਤੀਸ਼ ਕੁਮਾਰ ਤੋਂ ਇਲਾਵਾ ਕਈ ਰਾਜਾਂ ਦੇ ਮੁਖੀ ਸ਼ਾਮਲ ਸਨ। ਪ੍ਰਾਪਤ ਕੀਤੀ ਜਾਣਕਾਰੀ ਦੇ ਅਨੁਸਾਰ, ਪੀਐਮ ਮੋਦੀ ਨੇ ਸੰਕੇਤ ਦਿੱਤਾ ਹੈ ਕਿ ਲੌਕ ਡਾਊਨ 30 ਅਪ੍ਰੈਲ ਤੱਕ ਵਧਾਇਆ ਜਾ ਸਕਦੀ ਹੈ।

Share this Article
Leave a comment