ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ 78,761 ਨਵੇਂ ਮਾਮਲੇ, ਕੁੱਲ ਅੰਕੜਾ 35 ਲੱਖ ਤੋਂ ਪਾਰ

TeamGlobalPunjab
2 Min Read

ਨਵੀਂ ਦਿੱਲੀ : ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਮਹਾਂਮਾਰੀ ਨੇ ਆਪਣਾ ਖਤਰਨਾਕ ਰੂਪ ਧਾਰਨ ਕੀਤਾ ਹੋਇਆ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਅਤੇ ਉਸ ਨਾਲ ਹੋ ਰਹੀਆਂ ਮੌਤਾਂ ‘ਚ ਹਰ ਦਿਨ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ। ਐਤਵਾਰ ਨੂੰ ਇੱਕ ਵਾਰ ਫਿਰ ਕੋਰੋਨਾ ਸੰਕਰਮਣ ਦੇ ਮਾਮਲਿਆਂ ‘ਚ ਵੱਡਾ ਉਛਾਲ ਵੇਖਣ ਨੂੰ ਮਿਲਿਆ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 78,761 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜਿਸ ਨਾਲ ਦੇਸ਼ ‘ਚ ਸੰਕਰਮਿਤ ਮਰੀਜ਼ਾਂ ਦਾ ਅੰਕੜਾ 35 ਲੱਖ ਦੇ ਪਾਰ ਚਲਾ ਗਿਆ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ ਰਿਕਾਰਡ ਤੋੜ 78,761 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 948 ਮੌਤਾਂ ਹੋਈਆਂ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 35,42,734 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 63,498 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 27,13,934 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 7,65,302 ਹੋ ਗਈ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੁਆਰਾ ਜਾਰੀ ਅੰਕੜਿਆਂ ਅਨੁਸਾਰ 29 ਅਗਸਤ ਤੱਕ ਦੇਸ਼ ਭਰ ਵਿੱਚ ਕੁੱਲ 4,14,61,636 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 10,55,027 ਨਮੂਨਿਆਂ ਦਾ ਸ਼ਨੀਵਾਰ ਨੂੰ ਇੱਕ ਹੀ ਦਿਨ ਟੈਸਟ ਕੀਤਾ ਗਿਆ ਸੀ। ਇਕ ਦਿਨ ਵਿਚ ਇਹ ਹੁਣ ਤਕ ਦੀ ਸਭ ਤੋਂ ਵੱਧ ਜਾਂਚ ਹੈ।

Share this Article
Leave a comment