ਜਲੰਧਰ ‘ਚ ਕੋਰੋਨਾ ਵਾਇਰਸ ਕਾਰਨ ਹੋਈ 7ਵੀਂ ਮੌਤ

TeamGlobalPunjab
1 Min Read

ਜਲੰਧਰ: ਜਲੰਧਰ ਵਿੱਚ ਕੋਰੋਨਾ ਵਾਇਰਸ ਕਾਰਨ ਅੱਜ 7 ਵੀਂ ਮੌਤ ਹੋ ਗਈ ਹੈ। ਜਲੰਧਰ ਦੀ ਰਹਿਣ ਵਾਲੀ ਕੋਰੋਨਾ ਮਰੀਜ਼ ਦਾ ਇਲਾਜ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਸੀ ਜਿੱਥੇ ਉਸ ਨੇ ਦਮ ਤੋੜ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ 69 ਸਾਲਾ ਸੰਤੋਸ਼ ਕੁਮਾਰੀ ਵੱਜੋਂ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਵਾਇਰਸ ਨਾਲ 39 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦਈਏ ਸੂਬੇ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 2000 ਪਾਰ ਹੋ ਗਈ ਹੈ।

ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 322 ਹੈ ਅਤੇ ਕੋਰੋਨਾ ਪਾਜ਼ੀਟਿਵ 1642 ਮਰੀਜ਼ ਠੀਕ ਹੋ ਚੁੱਕੇ ਹਨ। ਸੂਬੇ ‘ਚ ਹੁਣ ਤੱਕ 55,634 ਲੋਕਾਂ ਦੇ ਸੈਂਪਲ ਲਏ ਗਏ ਹਨ। ਇਨ੍ਹਾਂ ਵਿੱਚੋਂ 50,070 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 3562 ਲੋਕਾਂ ਦੀ ਰਿਪੋਰਟ ਹਾਲੇ ਆਉਣੀ ਬਾਕੀ ਹੈ।

Share this Article
Leave a comment