ਸੈਂਟਰ ਵਿੱਚ ਹਨ ਕੋਰੋਨਾ ਮਰੀਜ਼ਾਂ ਲਈ 25 ਬੈੱਡ
ਰੂਪਨਗਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਭੱਠਾ ਸਾਹਿਬ ਰੋਪੜ ਵਿਖੇ 7ਵਾਂ ਕੋਵਿਡ ਕੇਅਰ ਸੈਂਟਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੈਂਟਰ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕੀਤਾ ਗਿਆ।
ਇਸ ਸੈਟਰ ‘ਚ 25 ਬੈੱਡ ਕੋਰੋਨਾ ਮਰੀਜ਼ਾਂ ਲਈ ਲਾਏ ਗਏ ਹਨ। ਇਸ ਸੈਂਟਰ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਹੈ। ਇਸ ਮੌਕੇ ਸੀਨੀਅਰ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।
Humbled to dedicate the 7th #COVID19 Care centre to the Sangat, set up with joint efforts of @SGPCAmritsar & @Akali_Dal_, at Ropar today. May Gurusahab grant speedy recovery to all patients at this 25-bed Level-2 facility created in Gurdwara Sri Bhattha Sahib. #COVIDEmergency pic.twitter.com/CoGBWUGZOM
— Sukhbir Singh Badal (@officeofssbadal) May 23, 2021
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਸ.ਜੀ.ਪੀ.ਸੀ. ਵੱਲੋਂ 6 ਕੋਵਿਡ ਕੇਅਰ ਸੈਂਟਰਾਂ ਨੂੰ ਸ਼ੁਰੂ ਕੀਤਾ ਜਾ ਚੁੱਕਾ ਹੈ । ਬੀਤੇ ਰੋਜ਼ ਹੀ ਬੁਢਲਾਡਾ ਵਿਖੇ 6ਵਾਂ ਕੋਵਿਡ ਕੇਅਰ ਸੈਂਟਰ ਸ਼ੁਰੂ ਕੀਤਾ ਗਿਆ ।