ਅੰਮ੍ਰਿਤਸਰ ‘ਚ 8 ਮਹੀਨਿਆਂ ਦੇ ਬੱਚੇ ਦੀ ਕੋਰੋਨਾ ਵਾਇਰਸ ਕਾਰਨ ਮੌਤ

TeamGlobalPunjab
1 Min Read

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਅੱਜ ਭਿਆਨਕ ਬੀਮਾਰੀ ਕੋਰੋਨਾ ਵਾਇਰਸ ਨੇ ਅੱਠ ਮਹੀਨਿਆਂ ਦੇ ਬੱਚੇ ਦੀ ਜਾਨ ਲੈ ਲਈ ਹੈ। ਅੱਜ ਜ਼ਿਲ੍ਹੇ ‘ਚ ਕੋਰੋਨਾ ਦੀ ਬਿਮਾਰੀ ਨਾਲ ਹੋਣ ਵਾਲੀ ਤੀਜੀ ਮੌਤ ਹੈ। ਬੱਚੇ ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਬਹੁਤ ਬਿਮਾਰ ਹਾਲਤ ਵਿਚ ਦਾਖਲ ਕਰਵਾਇਆ ਗਿਆ ਸੀ। ਉਸਨੂੰ ਬੁਖਾਰ, ਖੰਘ ਸੀ ਤੇ ਕੁਝ ਵੀ ਖਾ ਪੀ ਨਹੀਂ ਰਿਹਾ ਸੀ।

ਇਸ ਤੋਂ ਪਹਿਲਾਂ ਸਵੇਰ ਵੇਲੇ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਦੀ ਉਮਰ 75 ਅਤੇ 60 ਸਾਲ ਸੀ। ਅੱਜ ਜ਼ਿਲ੍ਹੇ ‘ਚ ਕੁੱਲ ਤਿੰਨ ਮੌਤਾਂ ਹੋਈਆਂ ਹਨ। ਜ਼ਿਲ੍ਹੇ ‘ਚ ਹੁਣ ਤੱਕ ਮੌਤਾਂ ਦੀ ਗਿਣਤੀ 11 ਹੋ ਗਈ ਹੈ। ਇਸ ਤੋਂ ਇਲਾਵਾ ਅੱਜ ਕੋਰੋਨਾ ਦੇ 19 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ‘ਚ ਕੁੱਲ ਪਾਜ਼ਿਟਿਵ ਮਾਮਲੇ 502 ਹੋ ਗਏ ਹਨ।

Share this Article
Leave a comment