ਨਿਊਜ਼ ਡੈਸਕ: ਕੈਲੀਫੋਰਨੀਆ ਦੇ ਮਡੇਰਾ ਕਾਉਂਟੀ ਵਿੱਚ ਵਾਹਨਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਰਿਪੋਰਟਾਂ ਦੇ ਅਨੁਸਾਰ, ਮਡੇਰਾ ਕਾਉਂਟੀ ਦੇ ਇੱਕ ਪੇਂਡੂ ਖੇਤਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਸ਼ੇਵਰਲੇਟ ਪਿਕਅਪ ਅਤੇ ਇੱਕ ਜੀਐਮਸੀ ਵੈਨ ਵਿਚਕਾਰ ਹੋਈ ਟੱਕਰ ਦੇ ਨਤੀਜੇ ਵਜੋਂ ਵੈਨ ਵਿੱਚ ਸਵਾਰ ਸੱਤ ਯਾਤਰੀਆਂ ਦੀ ਮੌਤ ਹੋ ਗਈ ਅਤੇ ਸ਼ੇਵਰਲੇਟ ਦੇ ਇਕਲੌਤੇ ਸਵਾਰ ਅਤੇ ਡਰਾਈਵਰ ਦੀ ਮੌਤ ਹੋ ਗਈ। ਜੀਐਮਸੀ ਵੈਨ ਵਿੱਚ ਸਵਾਰ ਇੱਕ ਵਿਅਕਤੀ ਦੀ ਹਾਲਤ ਵਿਗੜਨ ਕਾਰਨ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਘਟਨਾ ਵਾਲੀ ਥਾਂ ’ਤੇ ਸੜਕ ਨੂੰ ਅਗਲੇਰੀ ਜਾਂਚ ਤੱਕ ਬੰਦ ਕਰ ਦਿੱਤਾ ਗਿਆ ਹੈ।
ਅਧਿਕਾਰੀ ਮੁਤਾਬਕ ਸਿਰਫ਼ ਦੋ ਵਿਅਕਤੀਆਂ ਨੇ ਸੀਟ ਬੈਲਟ ਪਾਈ ਹੋਈ ਸੀ। ਉਨ੍ਹਾਂ ਕਿਹਾ ਕਿ ਜੇਕਰ ਵੈਨ ‘ਚ ਸਵਾਰ ਹੋਰ ਲੋਕਾਂ ਨੇ ਸੀਟ ਬੈਲਟ ਬੰਨ੍ਹੀ ਹੁੰਦੀ ਤਾਂ ਉਹ ਬਚ ਸਕਦੇ ਸਨ। ਰੁਵਲਕਾਬਾ ਨੇ ਕਿਹਾ ਕਿ ਇੱਕ ਗਵਾਹ ਨੇ ਪੁਲਿਸ ਨੂੰ ਦੱਸਿਆ ਕਿ ਕਾਲੇ ਰੰਗ ਦਾ ਪਿਕਅੱਪ ਟਰੱਕ ਦੋ ਲੇਨ ਹਾਈਵੇਅ ‘ਤੇ ਕਾਹਲੀ ਨਾਲ ਚਲਾ ਰਿਹਾ ਸੀ। ਇਸ ਦੌਰਾਨ ਇਹ ਹਾਦਸਾ ਵਾਪਰਿਆ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਡਰਾਈਵਰ ਨੇ ਕੋਈ ਨਸ਼ੀਲਾ ਪਦਾਰਥ ਪੀਤਾ ਸੀ ਜਾਂ ਨਹੀਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।