ਲੀਬੀਆ ‘ਚ ਫਸੇ 8 ਨੌਜਵਾਨਾਂ ਦੀ ਹੋਈ ਵਤਨ ਵਾਪਸੀ

Rajneet Kaur
1 Min Read

ਨਿਊਜ਼ ਡੈਸਕ: ਲੀਬੀਆ ਵਿੱਚ ਫਸੇ ਅੱਠ ਨੌਜਵਾਨਾਂ ਦੀ ਆਪਣੇ ਵਤਨ ਵਿਚ ਵਾਪਸੀ ਹੋ ਗਈ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਯਤਨਾਂ ਸਦਕਾ ਲੀਬੀਆ ਵਿੱਚ ਫਸੇ ਨੌਜਵਾਨ ਵਾਪਿਸ ਆ ਗਏ ਹਨ।  ਇਸ ਬੈਚ ਵਿੱਚ ਆਨੰਦਪੁਰ ਸਾਹਿਬ ਨਾਲ ਸਬੰਧਤ ਮਨਿੰਦਰ ਸਿੰਘ, ਸਤਨਾਮ ਸਿੰਘ, ਸਤਵੀਰ ਸਿੰਘ, ਗੁਰਦੀਪ ਸਿੰਘ, ਫਿਰੋਜ਼ਪੁਰ ਦੇ ਸੁਭਾਸ਼ ਕੁਮਾਰ, ਗੜ੍ਹਸ਼ੰਕਰ ਦੇ ਮਨਪ੍ਰੀਤ ਸਿੰਘ ਅਤੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਜਮਲਦੀਪ ਸਿੰਘ ਅਤੇ ਬਿਲਾਸਪੁਰ ਦੇ ਸ਼ੇਰੂਦੀਨ ਵਾਪਿਸ ਪਰਤੇ ਹਨ।

ਅਜੈਵੀਰ ਸਿੰਘ ਨੇ ਦੱਸਿਆ ਕਿ ਉਹ ਇਨ੍ਹਾਂ ਨੌਜਵਾਨਾਂ ਦੀ ਵਾਪਸੀ ਲਈ ਪਹਿਲੇ ਦਿਨ ਤੋਂ ਹੀ ਭਾਰਤ ਸਰਕਾਰ ਦੇ ਸੰਪਰਕ ਵਿੱਚ ਸਨ। ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ, ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਪਰਮਜੀਤ ਸਿੰਘ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਸਦਕਾ ਇਹ ਨੌਜਵਾਨ ਵਾਪਸ ਪਰਤਣ ਵਿੱਚ ਕਾਮਯਾਬ ਹੋਏ ਹਨ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment