8 ਜਨਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਪੰਜਾਬ ‘ਚ ਆਪ’ ਹਿਮਾਇਤ ਕਰੇਗੀ- ਮਾਨ

TeamGlobalPunjab
1 Min Read

ਚੰਡੀਗੜ੍ਹ- ‘ਆਪ’ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਦੇਸ਼ ਭਰ ਦੀਆਂ ਵੱਖ-ਵੱਖ ਟਰੇਡ ਯੂਨੀਅਨਾਂ ਅਤੇ ਕਿਸਾਨ ਸੰਗਠਨਾਂ ਵੱਲੋਂ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਅਤੇ ਕਿਰਤੀ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਨੂੰ ਆਮ ਆਦਮੀ ਪਾਰਟੀ ਪੰਜਾਬ ਹਿਮਾਇਤ ਕਰਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ‘ਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ, ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਕੀਤੇ ਜਾ ਰਹੇ ਅੰਨ੍ਹੇਵਾਹ ਨਿੱਜੀਕਰਨ ਪੱਕੀ ਭਰਤੀ ਥਾਂ ਨਿਗੂਣੀਆਂ ਤਨਖ਼ਾਹਾਂ ‘ਤੇ ਕੀਤੀ ਜਾਂਦੀ ਠੇਕਾ ਭਰਤੀ ਅਤੇ ਆਊਟ ਸੋਰਸਿੰਗ ਸਮੇਤ ਮੋਦੀ ਸਰਕਾਰ ਦਾ ਸਵਾਮੀਨਾਥਨ ਰਿਪੋਰਟਾਂ ਲਾਗੂ ਨਾ ਕੀਤੇ ਜਾਣ ਦਾ ਤਿੱਖਾ ਵਿਰੋਧ ਕਰਦੀ ਹੈ, ਕਿਉਂਕਿ ਟਰੇਡ ਯੂਨੀਅਨਾਂ ਦੀ ਹੜਤਾਲ ਮੋਦੀ ਸਰਕਾਰ ਦੀਆਂ ਇਨ੍ਹਾਂ ਮਾਰੂ ਨੀਤੀਆਂ ਵਿਰੁੱਧ ਹੈ, ਇਸ ਲਈ ਆਮ ਆਦਮੀ ਪਾਰਟੀ ਪੰਜਾਬ ਇਸ ਹੜਤਾਲ ਦਾ ਸਮਰਥਨ ਕਰਦੀ ਹੈ।
ਮਾਨ ਨੇ ਕਿਹਾ ਕਿ ਦਿੱਲੀ ‘ਚ ਕਿਰਤ ਕਾਨੂੰਨ ਜਿੱਥੇ ਪੂਰੇ ਦੇਸ਼ ਨਾਲੋਂ ਬਿਹਤਰ ਅਤੇ ਕਿਰਤੀਆਂ ਪੱਖੀ ਹਨ, ਉੱਥੇ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਕਿਸਾਨਾਂ ਨੂੰ ਆਪਣੇ ਪੱਧਰ ‘ਤੇ ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਦੀਆਂ ਸਿਫ਼ਾਰਿਸ਼ਾਂ ਬਰਾਬਰ ਕਰ ਦਿੱਤੇ ਹਨ।

Share This Article
Leave a Comment