ਬ੍ਰਾਜ਼ੀਲ ‘ਚ ਗਰਭਵਤੀ ਔਰਤਾਂ ਲਈ ਕਾਲ ਬਣਿਆ ਕੋਰੋਨਾ ਵਾਇਰਸ, ਹੁਣ ਤੱਕ 800 ਤੋਂ ਵੱਧ ਮੌਤਾਂ

TeamGlobalPunjab
1 Min Read

ਨਿਊਜ਼ ਡੈਸਕ: ਬ੍ਰਾਜ਼ੀਲ ‘ਚ ਕੋਰੋਨਾ ਵਾਇਰਸ ਗਰਭਵਤੀ ਔਰਤਾਂ ਲਈ ਕਾਲ ਬਣਦਾ ਜਾ ਰਿਹਾ ਹੈ। ਇੱਥੇ ਗਰਭਵਤੀ ਅਤੇ ਬੱਚੇ ਨੂੰ ਜਨਮ ਦੇਣ ਤੋਂ ਤੁਰੰਤ ਬਾਅਦ 800 ਔਰਤਾਂ ਦੀ ਮੌਤ ਨਾਲ ਪੂਰਾ ਦੇਸ਼ ਹਿੱਲ ਗਿਆ ਹੈ। ਦੇਸ਼ ਦੇ ਅਧਿਕਾਰੀਆਂ ਨੇ ਔਰਤਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਗਰਭਧਾਰਣ ਕਰਨ ਦੀ ਯੋਜਨਾ ਨੂੰ ਕੁੱਝ ਸਮੇਂ ਲਈ ਟਾਲ ਦੇਣ। ਬ੍ਰਾਜ਼ੀਲ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਕਾਰਨ 4 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਬ੍ਰਾਜ਼ੀਲ ਦੇ ਇੱਕ ਟਾਸਕ ਫੋਰਸ ਮੁਤਾਬਕ ਪਿਛਲੇ ਸਾਲ ਫਰਵਰੀ ਮਹੀਨੇ ਤੋਂ ਬਾਅਦ ਕੋਰੋਨਾ ਦੀ ਲਪੇਟ ‘ਚ ਆਉਣ ਕਾਰਨ ਘੱਟੋ-ਘੱਟ 803 ਗਰਭਵਤੀ ਅਤੇ ਇਨ੍ਹਾਂ ‘ਚੋਂ ਕਈਆਂ ਦੀ ਬੱਚਿਆਂ ਨੂੰ ਜਨਮ ਦੇਣ ਤੋਂ ਬਾਅਦ ਮੌਤ ਹੋ ਗਈ। ਇਨ੍ਹਾਂ ‘ਚੋਂ 432 ਔਰਤਾਂ ਦੀ ਮੌਤ ਇਸ ਸਾਲ ਹੋਈ ਹੈ। ਬ੍ਰਾਜ਼ੀਲ ਵਿੱਚ ਇਸ ਸਾਲ ਕੋਰੋਨਾ ਵਾਇਰਸ ਸਭ ਤੋਂ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ।

ਉੱਥੇ ਹੀ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਸੰਕਟ ਦੌਰਾਨ ਗਰਭਵਤੀ ਔਰਤਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਹੈ, ਪਰ ਮਾਹਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਬ੍ਰਾਜ਼ੀਲ ਵਿੱਚ ਹਾਲਾਤ ਦੁਨੀਆ ਦੇ ਹੋਰ ਹਿੱਸਿਆਂ ਦੇ ਮੁਕਾਬਲੇ ਜ਼ਿਆਦਾ ਖਤਰਨਾਕ ਹਨ। ਇਹੀ ਵਜ੍ਹਾ ਹੈ ਕਿ ਅਧਿਕਾਰੀਆਂ ਨੇ ਔਰਤਾਂ ਨੂੰ ਬ੍ਰਾਜ਼ੀਲ ਵਿੱਚ ਕੋਰੋਨਾ ਦੇ ਕਹਿਰ ਦੌਰਾਨ ਗਰਭਧਾਰਣ ਨਾਂ ਕਰਨ ਦੀ ਸਲਾਹ ਦਿੱਤੀ ਹੈ।

Share this Article
Leave a comment