ਪਟਿਆਲਾ : ਜ਼ਿਲ੍ਹੇ ਦੇ ਰਾਜਪੁਰਾ ਸ਼ਹਿਰ ਵਿੱਚ ਕਰੋਨਾ ਦਾ ਇੱਕ ਹੋਰ ਪੀੜਤ ਸਾਹਮਣੇ ਆਇਆ ਹੈ। 60 ਸਾਲਾ ਰਾਜਪੁਰਾ ਵਾਸੀ ਵਿਅਕਤੀ ਨੂੰ ਤਬੀਅਤ ਖ਼ਰਾਬ ਹੋਣ ਤੇ ਬੀਤੇ ਦਿਨੀਂ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
ਰਾਜਪੁਰਾ ਸ਼ਹਿਰ ਵਿੱਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 43 ਜਦੋਂ ਕਿ ਵੀਰਵਾਰ ਨੂੰ ਹੀ ਸਮਾਣਾ ਵਿੱਚ ਵੀ ਕਰੋਨਾ ਦਾ ਪਹਿਲਾ ਕੇਸ ਸਾਹਮਣੇ ਆਇਆ ਸੀ ਤੇ ਜ਼ਿਲ੍ਹੇ ਵਿੱਚ ਪੀੜਤਾਂ ਦੀ ਗਿਣਤੀ 65 ਹੋ ਗਈ ਹੈ।