ਮੁਹਾਲੀ ਤੋਂ ਛੇਵੀਂ ਸਪੈਸ਼ਲ ਰੇਲ ਗੱਡੀ 1201 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਹੋਈ ਰਵਾਨਾ

TeamGlobalPunjab
1 Min Read

ਮੁਹਾਲੀ : ਲੌਕਡਾਊਨ ਕਾਰਨ ਬਹੁਤ ਸਾਰੇ ਪ੍ਰਵਾਸੀ ਮਜ਼ਦੂਰ ਅਤੇ ਵਿਦਿਆਰਥੀ ਦੇਸ਼ ਦੇ ਵੱਖ-ਵੱਖ ਹਿੱਸਿਆ ‘ਚ ਫਸੇ ਹੋਏ ਹਨ। ਇਨ੍ਹਾਂ ਨੂੰ ਵਾਪਸ ਘਰ ਪਹੁੰਚਾਉਣ ਲਈ ਸੂਬਾਈ ਅਤੇ ਕੌਮਾਂਤਰੀ ਪੱਧਰ ‘ਤੇ ਕੁਝ ਰੇਲ ਸਪੈਸ਼ਲ ਰੇਡ ਗੱਡੀਆਂ ਅਤੇ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਜਿਨ੍ਹਾਂ ਰਾਹੀਂ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਪਹੁੰਚਾਇਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਮੁਹਾਲੀ ਰੇਲਵੇ ਸਟੇਸ਼ਨ ਤੋਂ ਛੇਵੀਂ ਸਪੈਸ਼ਲ ਰੇਲਗੱਡੀ ਬਿਹਾਰ ਦੇ ਛਾਪਰਾ ਲਈ ਰਵਾਨਾ ਹੋਈ। ਇਸ ਰੇਲਗੱਡੀ ਰਾਹੀਂ 1201 ਪ੍ਰਵਾਸੀ ਮਜ਼ਦੂਰ ਨੂੰ ਉਨ੍ਹਾਂ ਦੇ ਗ੍ਰਹਿ ਰਾਜ ਭੇਜਿਆ ਗਿਆ ਹੈ।

ਇਨ੍ਹਾਂ ਸਾਰੇ ਪ੍ਰਵਾਸੀ ਮਜ਼ਦੂਰਾਂ ਨੂੰ  8 ਸੰਗ੍ਰਹਿ ਕੇਂਦਰਾਂ ਤੋਂ ਰੇਲਵੇ ਸਟੇਸ਼ਨ ‘ਤੇ ਲਿਜਾਇਆ ਗਿਆ ਜਿਥੇ ਪਹਿਲਾਂ ਉਨ੍ਹਾਂ ਦੀ ਸਕ੍ਰਿਨਿੰਗ ਕੀਤੀ ਗਈ ਅਤੇ ਫਿਰ ਘਰ ਵਾਪਸੀ ਲਈ ਬੱਸਾਂ ‘ਤੇ ਸਵਾਰ ਹੋ ਕੇ ਰੇਲਵੇ ਸਟੇਸ਼ਨ ਪਹੁੰਚਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਵਾਸੀਆਂ ਨੂੰ ਪੈਕਡ ਫੂਡ ਪੈਕੇਟ, ਪਾਣੀ ਤੋਂ ਇਲਾਵਾ ਬਿਸਕੁਟ ਮੁਹੱਈਆ ਕਰਵਾਏ ਗਏ। ਪ੍ਰਵਾਸੀ ਮਜ਼ਦੂਰਾਂ ਨੇ ਤਾੜੀਆਂ ਵਜਾ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੇ ਵਿਦਾਇਗੀ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਚੌਕਲੇਟ ਵੀ ਵੰਡੇ ਗਏ।

ਇਸ ਤੋਂ ਇਲਾਵਾ ਅੱਜ ਸੱਤ ਬੱਸਾਂ ਵੀ 160 ਵਿਦਿਆਰਥੀਆਂ ਨੂੰ ਲੈ ਕੇ ਰਵਾਨਾ ਹੋਈਆਂ। ਇਨ੍ਹਾਂ ‘ਚੋਂ ਇੱਕ ਬੱਸ ਲੱਦਾਖ ਲਈ ਅਤੇ ਛੇ ਬੱਸਾਂ ਜੰਮੂ ਲਈ ਰਵਾਨਾ ਕੀਤੀਆਂ ਗਈਆਂ।

Share this Article
Leave a comment