ਚੰਡੀਗੜ੍ਹ : ਸੂਬੇ ‘ਚ ਕੋਰੋਨਾ ਦੀ ਰਫਤਾਰ ਹੋਰ ਤੇਜ਼ ਹੋ ਗਈ ਹੈ। ਵੀਰਵਾਰ ਨੂੰ ਜ਼ਿਲ੍ਹਾ ਜਲੰਧਰ ‘ਚ 85 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਦ ਕਿ ਇੱਕ ਕੋਰੋਨਾ ਪੀੜਤ ਮਰੀਜ਼ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਅੱਜ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ ‘ਚ 85 ਕੋਰੋਨਾ ਪਾਜ਼ੀਟਿਵ ਮਰੀਜ਼ ਹੋਰ ਮਿਲੇ ਹਨ, ਜਿਸ ਨਾਲ ਜ਼ਿਲ੍ਹੇ ‘ਚ ਕੋੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 3570 ਤੱਕ ਪਹੁੰਚ ਗਿਆ ਹੈ।
ਜ਼ਿਕਰਯੋਗ ਹੈ ਕਿ ਸ਼ਹਿਰ ‘ਚ ਬੀਤੇ ਦਿਨ ਕੋਰੋਨਾ ਦੇ 174 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 5 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ। ਸ਼ਹਿਰ ‘ਚ 2300 ਤੋਂ ਵੱਧ ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਅਤੇ 90 ਦੇ ਕਰੀਬ ਲੋਕਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ।
ਇਸ ਦੇ ਨਾਲ ਹੀ ਜ਼ਿਲ੍ਹਾ ਫ਼ਿਰੋਜ਼ਪੁਰ 50 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਸਥਾਨਕ ਲੋਕਾਂ ‘ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਨ੍ਹਾਂ ਨਵੇਂ ਮਾਮਲਿਆਂ ਨਾਲ ਸ਼ਹਿਰ ‘ਚ ਕੁਲ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 783 ਹੋ ਗਿਆ ਹੈ। ਜਿਨ੍ਹਾਂ ‘ਚੋਂ 349 ਵਿਅਕਤੀਆਂ ਨੂੰ ਤੰਦਰੁਸਤ ਹੋਣ ਉਪਰੰਤ ਘਰੋਂ ਭੇਜ ਦਿੱਤਾ ਗਿਆ ਹੈ ਜਦ ਕਿ ਜ਼ਿਲ੍ਹਾ ਅਤੇ ਜ਼ਿਲ੍ਹੇ ਤੋਂ ਬਾਹਰ 424 ਮਰੀਜ਼ ਇਲਾਜ ਅਧੀਨ ਹਨ।
ਆਲਮ ਇਹ ਹੈ ਕਿ ਸੂਬੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 26 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ ਅਤੇ 672 ਲੋਕਾਂ ਦੀ ਕੋਰੋਨਾ ਨਾਲ ਮੌ਼ਤ ਹੋ ਚੁੱਕੀ ਹੈੇ।