ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 86,508 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 1,129 ਲੋਕਾਂ ਨੇ ਵਾਇਰਸ ਨਾਲ ਦਮ ਤੋੜ ਦਿੱਤਾ ਹੈ।
ਦੇਸ਼ ‘ਚ ਕੋਰੋਨਾ ਸੰਕਰਮਿਤਾਂ ਦਾ ਅੰਕੜਾ 57 ਲੱਖ ਤੋਂ ਪਾਰ ਪਹੁੰਚ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 86,508 ਨਵੇਂ ਮਾਮਲਿਆਂ ਤੋਂ ਬਾਅਦ ਦੇਸ਼ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 57,325,19 ਹੋ ਗਈ ਹੈ। ਇਨ੍ਹਾਂ ‘ਚੋਂ 9,66,382 ਲੋਕ ਇਲਾਜ ਅਧੀਨ ਹਨ ਜਦਕਿ 46,74,988 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਉੱਥੇ ਹੀ ਕੋਰੋਨਾ ਨਾਲ ਹੁਣ ਤੱਕ ਦੇਸ਼ ‘ਚ 91,149 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੇਸ਼ ‘ਚ ਸਰਗਰਮ ਮਾਮਲੇ 16.86 ਫੀਸਦੀ ਤੇ ਮੌਤ ਦਰ 1.59 ਫੀਸਦੀ ਹੋ ਗਈ ਹੈ ਉੱਥੇ ਹੀ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ 81.55 ਫੀਸਦੀ ਹੋ ਗਈ ਹੈ।