ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਸਾਨਾਂ ਨੂੰ ਇੱਕ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਇਸ ਵਿਚਾਲੇ ਕਿਸਾਨਾਂ ਦੀ ਸਰਕਾਰ ਨਾਲ ਸੱਤ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਉਸ ‘ਚ ਕੋਈ ਵੀ ਹਲ੍ਹ ਨਹੀਂ ਨਿਕਲ ਸਕਿਆ। ਅੱਜ ਯਾਨੀ ਸ਼ੁੱਕਰਵਾਰ ਨੂੰ ਕਿਸਾਨ ਸਰਕਾਰ ਦੇ ਨਾਲ ਅਠਵੇਂ ਦੌਰ ਦੀ ਮੀਟਿੰਗ ਕਰਨਗੇ। ਪਿੱਛਲੀ ਵਾਰ ਹੋਈ ਗੱਲਬਾਤ ਵਿੱਚ ਸਰਕਾਰ ਨੇ ਉਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ। ਉਥੇ ਹੀ ਕਿਸਾਨ ਆਪਣੀਆਂ ਮੰਗਾਂ ਤੇ ਅੜੇ ਹਨ।
4 ਜਨਵਰੀ ਨੂੰ ਹੋਈ 7ਵੇਂ ਗੇੜ ਦੀ ਗੱਲਬਾਤ ਵਿੱਚ ਹੱਲ੍ਹ ਕੱਢਣ ‘ਚ ਅਸਫਲ ਰਹੀ ਸਰਕਾਰ ਦਾ ਕਹਿਣਾ ਹੈ ਕਿ ਉਸਨੇ ਕਿਸਾਨਾਂ ਲਈ ਇੱਕ ਵੱਖਰਾ ਪਲਾਨ ਤਿਆਰ ਕਰਕੇ ਰੱਖਿਆ ਹੈ।
ਉਧਰ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਗਣਤੰਤਰ ਦਿਵਸ ‘ਤੇ ਵਿਸ਼ਾਲ ਟਰੈਕਟਰ ਮਾਰਚ ਕੱਢਣਗੇ। ਇਸੇ ਤਹਿਤ ਹਜ਼ਾਰਾਂ ਕਿਸਾਨਾਂ ਨੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ‘ਤੇ ਸ਼ੁੱਕਰਵਾਰ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਰਿਹਰਸਲ ਵਜੋਂ ਟਰੈਕਟਰ ਮਾਰਚ ਕੱਢਿਆ। ਕਿਸਾਨ ਆਗੂ ਯੋਗੇਂਦਰ ਯਾਦਵ ਨੇ ਕਿਹਾ, “ਮੀਡਿਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਨੇ ਇੱਕ ਨਵਾਂ ਪ੍ਰਸਤਾਵ ਤਿਆਰ ਕੀਤਾ ਹੈ। ਅਜਿਹਾ ਕੁੱਝ ਨਹੀਂ ਹੈ। ਇਹ ਅੱਜ ਸਾਡੇ ਸਫਲ ਟਰੈਕਟਰ ਮਾਰਚ ਤੋਂ ਮੀਡਿਆ ਦਾ ਧਿਆਨ ਹਟਾਉਣ ਲਈ ਸਿਰਫ ਇੱਕ ਖੇਡ ਹੈ।