ਮੁੰਬਈ: ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ’ਚ ਦੱਖਣ-ਪੱਛਮ ਮੌਨਸੂਨ ਦੀ ਪਹਿਲੀ ਬਰਸਾਤ ਨੇ ਹੀ ਸ਼ਹਿਰ ਨੂੰ ਜਲ-ਥਲ ਕਰ ਦਿੱਤਾ। ਇੱਥੋਂ ਦੇ ਮਲਾਡ ਵੈਸਟ ‘ਚ ਦੇਰ ਰਾਤ ਭਾਰੀ ਬਾਰਸ਼ ਕਾਰਨ ਇਕ ਵੱਡਾ ਹਾਦਸਾ ਵਾਪਰਿਆ। ਜਿਸ ‘ਚ 99-killed ਲੋਕਾਂ ਦੀ ਮੌਤ ਹੋ ਗਈ ਤੇ 8 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਜਾਣਕਾਰੀ ਅਨੁਸਾਰ ਹਾਦਸੇ ਸਮੇਂ ਇਮਾਰਤ ਵਿਚ 20 ਤੋਂ ਜ਼ਿਆਦਾ ਲੋਕ ਮੌਜੂਦ ਸਨ। ਜਿਸ ਤੋਂ ਬਾਅਦ ਇਸ ਇਮਾਰਤ ਦੇ ਉਲਟ ਦੋ ਇਮਾਰਤਾਂ ਨੂੰ ਤਬਾਹ ਕਰ ਦਿੱਤਾ ਗਿਆ ਤੇ ਦੋ ਬੱਚਿਆਂ ਨੂੰ ਰੈਸੀਕਿਊ ਕੀਤਾ ਗਿਆ। ਬੀਐਮਸੀ ਦਾ ਕਹਿਣਾ ਕਿ ਇਮਾਰਤ ਕਾਫੀ ਖਸਤਾ ਹਾਲਤ ‘ਚ ਸੀ ਤੇ ਮੀਂਹ ਪੈਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ।
ਮੌਸਮ ਵਿਭਾਗ ਨੇ ਮੁੰਬਈ, ਠਾਣੇ, ਪਾਲਘਰ ਅਤੇ ਰਾਏਗੜ੍ਹ ਜ਼ਿਲ੍ਹਿਆਂ ਲਈ ਰੈੱਡ ਅਲਰਟ ਅਤੇ ਅਗਲੇ ਚਾਰ ਦਿਨਾਂ ਲਈ ਵੱਖ ਵੱਖ ਜ਼ਿਲ੍ਹਿਆਂ ਲਈ ਓਰੈਂਜ ਅਲਰਟ ਜਾਰੀ ਕੀਤਾ ਹੈ।