ਜ਼ਿਲ੍ਹਾ ਪਟਿਆਲਾ ‘ਚ ਕੋਰੋਨਾ ਦੇ 9 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ, ਸੰਕਰਮਿਤ ਮਰੀਜ਼ਾਂ ਦਾ ਅੰਕੜਾ ਹੋਇਆ 171

TeamGlobalPunjab
2 Min Read

ਪਟਿਆਲਾ : ਕੈਪਟਨ ਦੇ ਸ਼ਹਿਰ ਪਟਿਆਲਾ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਤੇਜੀ ਨਾਲ ਵੱਧ ਰਹੇ ਹਨ। ਜ਼ਿਲ੍ਹੇ ‘ਚ ਅੱਜ ਕੋਰੋਨਾ ਦੇ 9 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਵੱਧ ਕੇ 171 ਤੱਕ ਪਹੁੰਚ ਗਿਆ ਹੈ।

ਸਿਹਤ ਵਿਭਾਗ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਵੇਂ ਮਿਲੇ ਪਾਜ਼ੀਟਿਵ ਮਾਮਲਿਆਂ ‘ਚ 4 ਵਿਅਕਤੀ ਸਮਾਣਾ, 4 ਪਟਿਆਲਾ ਅਤੇ ਇਕ ਨਾਭਾ ਦਾ ਰਹਿਣ ਵਾਲਾ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕੀਤੀ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਅੱਜ ਸਵੇਰੇ ਆਈਆਂ 700 ਰਿਪੋਰਟਾਂ ‘ਚੋਂ 9 ਵਿਅਕਤੀ ਕੋਰੋਨਾ ਪਾਜ਼ੀਟਿਵ ਮਿਲੇ ਹਨ। ਇਹ ਵਿਅਕਤੀ ਬਾਹਰੋਂ ਆਏ ਵਿਅਕਤੀਆਂ ਅਤੇ ਪਹਿਲਾਂ ਤੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ‘ਚ ਆਏ ਸਨ।

ਦੱਸ ਦਈਏ ਕਿ ਜ਼ਿਲ੍ਹਾ ਪਟਿਆਲਾ ‘ਚ ਰੋਜ਼ਾਨਾ ਵੱਡੀ ਗਿਣਤੀ ‘ਚ ਕੋਰੋਨਾ ਦੇ ਮਰੀਜ਼ ਸਾਹਮਣੇ ਆ ਰਹੇ ਹਨ। ਬੀਤੇ ਐਤਵਾਰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਇੰਚਾਰਜ ਸਟਾਫ ਨਰਸ ਸਮੇਤ ਚਾਰ ਨਵੇਂ ਮਾਮਲੇ ਸਾਹਮਣੇ ਆਏ ਸਨ। ਪੀੜਤ ਨਰਸ ਪਟਿਆਲਾ ਦੀ ਸਿੱਧੂ ਕਲੋਨੀ ਦੀ ਰਹਿਣ ਵਾਲੀ ਹੈ, ਇੱਕ 40 ਸਾਲਾ ਨੌਜਵਾਨ ਡੀ.ਐੱਮ.ਡਬਲਯੂ. ਪਟਿਆਲਾ ਦਾ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਇੱਕ 4 ਸਾਲਾ ਬੱਚੀ ਜੋ ਹਾਲ ਹੀ ‘ਚ ਝਾਂਸੀ ਤੋਂ ਪਰਤੀ ਸੀ ਅਤੇ ਸਮਾਣਾ ਦੀ ਮਲਕਾਣਾ ਪੱਤੀ ਦਾ 60 ਸਾਲਾ ਬਜ਼ੁਰਗ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ‘ਚ ਅਜੇ ਵੀ 43 ਕੇਸ ਸਰਗਰਮ ਹਨ ਅਤੇ 3 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।

Share this Article
Leave a comment