ਚੰਡੀਗੜ੍ਹ : ਇੱਕ ਮਾਰਚ ਤੋਂ ਸ਼ੁਰੂ ਹੋਣ ਵਾਲੇ ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਦਾ ਸਿਆਸੀ ਪਾਰਾ ਲਗਾਤਾਰ ਉਤਾਂਹ ਨੂੰ ਜਾ ਰਿਹਾ ਹੈ। ਇਸ ਮਸਲੇ ਤੇ ਲਗਾਤਾਰ ਕਾਂਗਰਸ ਸਰਕਾਰ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਜਿਸ ਦੇ ਚਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ ਰਾਜ ਕੁਮਾਰ ਵੇਰਕਾ ਵੱਲੋਂ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੋੜਵਾਂ ਜਵਾਬ ਦਿੱਤਾ ਗਿਆ ਹੈ। ਅਕਾਲੀ ਦਲ ਤੇ ਤੰਜ ਕੱਸਿਆ ਵੇਰਕਾ ਨੇ ਕਿਹਾ ਕਿ ਦਸ ਸਾਲ ਅਕਾਲੀ ਭਾਜਪਾ ਦੀ ਸਰਕਾਰ ਰਹੀ ਪਰ ਇੱਕ ਵੀ ਕਿਸਾਨ ਦਾ ਕਰਜ਼ਾ ਮੁਆਫ ਨਹੀਂ ਕੀਤਾ ਗਿਆ ।ਵੇਰਕਾ ਨੇ ਕਿਹਾ ਕਿ ਨੱਬੇ ਫ਼ੀਸਦੀ ਅਕਾਲੀ ਭਾਜਪਾ ਦੇ ਰਿਸ਼ਤੇਦਾਰ ਹੀ ਗੈਂਗਸਟਰ ਅਤੇ ਨਸ਼ਾ ਵੇਚਣ ਵਾਲੇ ਸਨ ਜਿਨ੍ਹਾਂ ਨੂੰ ਖਤਮ ਕੀਤਾ ਗਿਆ ਹੈ ।
ਇਸ ਮੌਕੇ ਆਮ ਆਦਮੀ ਪਾਰਟੀ ਤੇ ਵਰ੍ਹਦਿਆਂ ਡਾ ਵੇਰਕਾ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਨੂੰ ਬੋਲਣ ਦਾ ਕੋਈ ਅਧਿਕਾਰ ਨਹੀਂ ਉਨ੍ਹਾਂ ਵੱਲੋਂ ਦਿੱਲੀ ‘ਚ ਕਿਸਾਨਾਂ ਦੀ ਪਿੱਠ ਚ ਛੁਰਾ ਮਾਰਿਆ ਗਿਆ ਹੈ । ਉਨ੍ਹਾਂ ਕਿਹਾ ਕਿ ਦਿੱਲੀ ਚ ਕਿਸਾਨਾਂ ਵਲੋਂ ਆਤਮ ਹੱਤਿਆ ਵੀ ਕੀਤੀ ਗਈ ਪਰ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਕਿਸੇ ਵੀ ਦੀ ਕੋਈ ਬਾਂਹ ਨਹੀਂ ਫੜੀ ਗਈ ।